Tuesday, September 29, 2026

ਸ੍ਰੀ ਗੁਰੂ ਰਾਮ ਦਾਸ ਅਵਤਾਰ ਪੁਰਬ ਕਮੇਟੀ ਵਲੋਂ ਨਗਰ ਪੱਧਰ ਦਾ ਸਮਾਗਮ 1 ਨਵੰਬਰ ਨੂੰ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮ ਦਾਸ ਅਵਤਾਰ ਪੁਰਬ ਕਮੇਟੀ ਵਲੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਗਰ ਪੱਧਰ ਦਾ ਸਮਾਗਮ 1 ਨਵੰਬਰ ਦਿਨ ਅੇਤਵਾਰ ਸ਼ਾਮ 6 ਵਜੇ ਸਥਾਨਕ ਨਾਟਸ਼ਾਲਾ ਸਾਹਮਣੇ ਖਾਲਸਾ ਕਾਲਜ ਵਿਖੇ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਪ੍ਰਿ. ਜੇ. ਐਸ. ਬਾਵਾ ਨੇ ਦੱਸਿਆ ਕਿ ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ, ਜਦਕਿ ਸਮਾਗਮ ਦੀ ਪ੍ਰਧਾਨਗੀ ਮੇਅਰ ਬਖਸ਼ੀ ਰਾਮ ਅਰੋੜਾ ਕਰਨਗੇ ਅਤੇ ਜਿਲਾ ਸਿਖਿਆ ਅਫਸਰ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕਰਨਗੇ।ਪ੍ਰਧਾਨ ਅਜੀਤ ਸਿੰਘ ਬਸਰਾ ਅਨੁਸਾਰ ਸਮਾਗਮ ਦੌਰਾਨ ਪਿੰਸੀਪਲ ਜੇ.ਐਸ.ਬਾਵਾ ਦਾ ਲਿਖਿਆ ਅਤੇ ਜਸਵੰਤ ਮੰਟੂ ਵਲੋਂ ਨਿਰਦੇਸ਼ਿਤ ਧਾਰਮਿਕ ਨਾਟਕ ‘ਚੜ੍ਹਿਆ ਸੋਧਣਿ ਧਰਤਿ ਲੋਕਾਈ’ ਪੇਸ਼ ਕੀਤਾ ਜਾਵੇਗਾ।ਜਿਸ ਉਪਰੰਤ ਅੰਤਰ ਸਕੂਲ ਮੁਕਾਬਲਿਆਂ ਦੀਆਂ ਝਲਕਾਂ ਪੇਸ਼ ਕੀਤੀਆਂ ਜਾਣਗੀਆਂ ਅਤੇ ਮੁੱਖ ਮਹਿਮਾਨ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਨਗੇ।ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿਲੋਂ ਅਤੇ ਡਾ. ਨਿਰੰਕਾਰ ਸਿੰਘ ਨੇਕੀ ਨੂੰ ਅਵਤਾਰ ਪੁਰਬ ਵਲੋਂ ਹਰ ਸਾਲ ਦਿੱਤੇ ਜਾਂਦੇ ਵਿਸ਼ੇਸ਼ ਸਨਮਾਨ ਨਾਲ ਨਿਵਾਜ਼ਿਆ ਜਾਵੇਗਾ।ਸੁਸਾਇਟੀ ਵਲੋਂ ਸਮਹੂ ਸ਼ਹਿਰ ਵਾਸੀਆਂ ਨੂੰ ਸ਼ਾਮਲ ਹੋਣ ਦਾ ਖੁੱਲਾ ਸੱਦਾ ਦਿਤਾ ਜਾਂਦਾ ਹੈ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply