Tuesday, September 29, 2026

ਜਥੇਦਾਰ ਅਵਤਾਰ ਸਿੰਘ ਵਲੋਂ ਬੀਬੀ ਤੇਜਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

Avtar Singh SGPC

ਅੰਮ੍ਰਿਤਸਰ, 31 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਟ੍ਰਿਬਿਊਨ ਅਖ਼ਬਾਰ ਦੇ ਮੁ’ਖ ਸੰਪਾਦਕ ਸ. ਸੁਰਿੰਦਰ ਸਿੰਘ ਤੇਜ ਦੀ ਧਰਮ ਪਤਨੀ ਬੀਬੀ ਤੇਜਿੰਦਰ ਕੌਰ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਬੀਬੀ ਜੀ ਸਾਊ ਸੁਭਾਅ ਦੇ ਮਾਲਿਕ ਸਨ ਅਤੇ ਪ੍ਰਮਾਤਮਾ ਨੂੰ ਮੰਨਣ ਵਾਲੇ ਸਨ, ਪਰ ਪ੍ਰਮੇਸ਼ਰ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜੋਰ ਨਹੀਂ।ਬੀਬੀ ਜੀ ਦੇ ਅਕਾਲ ਚਲਾਣੇ ਨਾਲ ਪ੍ਰੀਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਅਰਦਾਸ ਹੈ ਕਿ ਸਤਿਗੁਰੂ ਜੀ ਬੀਬੀ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਪਿੱਛੇ ਸ. ਸੁਰਿੰਦਰ ਸਿੰਘ ਤੇਜ ਤੇ ਉਨ੍ਹਾਂ ਦੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply