Tuesday, July 21, 2026

ਭਾਈ ਲਖਵਿੰਦਰ ਸਿੰਘ ਲੱਖਾ ਬਰਗਾੜੀ ਵਿਖੇ ਜ਼ਖਮੀ ਹੋਏ ਭਾਈ ਅਜੀਤ ਸਿੰਘ ਨੂੰ ਮਿਲੇ

PPN0111201508

ਸੰਦੌੜ, 1 ਨਵੰਬਰ (ਹਰਮਿੰਦਰ ਸਿੰਘ ਭੱਟ) – ਬਰਗਾੜੀ ਵਿਖੇ ਸਰਬ ਧਰਮਾਂ ਦੇ ਸਾਂਝੇ ਗੁਰੂ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਵਿਰੋਧ ਵਿਚ ਸੰਗਤਾਂ ਵੱਲੋਂ ਜਪ ਤਪ ਕਰ ਕੇ ਸ਼ਾਂਤਮਈ ਢੰਗ ਨਾਲ ਜਾਪ ਕਰ ਰਹੀਆਂ ਸੰਗਤਾਂ ਦੇ ਉੱਪਰ ਸਰਕਾਰ ਦੀ ਸ਼ਹਿ ‘ਤੇ ਕੀਤੇ ਗਏ ਤਸ਼ੱਦਦ ਦੌਰਾਨ ਜਖਮੀ ਹੋਏ ਭਾਈ ਅਜੀਤ ਸਿੰਘ ਪੁੱਤਰ ਅਵਤਾਰ ਸਿੰਘ ਛੰਨਾਂ ਗੁਲਾਬ ਸਿੰਘਾਂ ਵਾਲੇ ਜੋ ਕਿ ਡੀ ਐਮ ਸੀ ਹਸਪਤਾਲ ਵਿਚ ਜ਼ੇਰੇ ਇਲਾਜ ਦਾਖਲ ਹਨ, ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਭਾਈ ਲਖਵਿੰਦਰ ਸਿੰਘ ਲੱਖਾ (ਜੋ ਕਿ ਬੇਅੰਤ ਸਿੰਘ ਕਤਲ ਕਾਂਡ ਵਿਚ ਸਜਾ ਕੱਟ ਰਹੇ ਨੇ) 21 ਦਿਨਾਂ ਦੀ ਪੈਰੋਲ (ਛੁੱਟੀ) ਤੇ ਜੇਲ੍ਹ ਤੋਂ ਬਾਹਰ ਆਏ ਹੋਏ ਹਨ, ਵਿਸ਼ੇਸ਼ ਤੌਰ ‘ਤੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਪਹੁੰਚੇ ਉਹਨਾਂ ਕਿਹਾ ਕਿ ਜਖਮੀ ਸਿੰਘਾਂ ਨੂੰ ਪੂਰਨ ਸਹਿਯੋਗ ਦਿਤਾ ਜਾਵੇ।ਉਨਾਂ ਕਿਹਾ ਕਿ ਇਤਿਹਾਸ ਗਵਾਹ ਹੈ ਜਦ ਵੀ ਇਨਸਾਨੀਅਤ ਦਾ ਘਾਣ ਹੋਇਆ ਹੈ ਤਾਂ ਸਿੰਘ ਸੂਰਮੇ ਆਪਣੀਆਂ ਜਾਨ ਦੀਆਂ ਬਾਜ਼ੀਆਂ ਲਗਾ ਕੇ ਜ਼ੁਲਮ ਨੂੰ ਮਿਟਾਉਂਦੇ ਹਨ।ਇਸ ਉਪਰੰਤ ਨਵੰਬਰ 1984 ਦੇ ਕਤਲੇਆਮ ਦੇ ਪੀੜਤਾਂ, ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਜੋ ਕਿ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਸਾਹਿਬ ਪਿੰਡ ਡਾਬਾ ਵਿਖੇ ਆਯੋਜਿਤ ਕਰਵਾਇਆ ਗਿਆ ਸੀ, ਉਸ ਵਿਚ ਹਾਜ਼ਰੀ ਲਗਾ ਕੇ ਭਾਈ ਸਾਹਿਬ ਵੱਲੋਂ ਗੁਰੂ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣੂੰ ਕਰਵਾਇਆ ਗਿਆ।ਇਸ ਸਮਾਗਮ ਵਿਚ ਭਾਈ ਲਖਵਿੰਦਰ ਸਿੰਘ ਲੱਖਾ ਦਾ ਨਿਰਵੈਰ ਸੇਵਾ ਮਿਸ਼ਨ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਭਾਈ ਜੰਗ ਸਿੰਘ ਅਤੇ ਹੋਰ ਪੰਥ ਹਿਤੈਸ਼ੀ ਆਗੂ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply