
ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰਬਰ 40 ਸਥਿਤ ਕੋਟ ਬਾਬਾ ਦੀਪ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਮਾਜ ਭਲਾਈ ਸੁਸਾਇਟੀ ਵਲੋਂ ਅਯੋਜਿਤ ਤੀਸਰੇ ਸਲਾਨਾ ਧਾਰਮਿਕ ਸਮਾਗਮ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ 11 ਲੋੜਵੰਦ ਜੋੜਿਆਂ ਦੇ ਅਨੰਦ ਕਾਰਜ਼ ਪੂਰਨ ਗੁਰ ਮਰਿਆਦਾ ਅਨੁਸਾਰ ਕਰਵਾਏ ਗਏ।ਇਸ ਸਮੇਂ ਵਿਸ਼ੇਸ਼ ਤੌਰ ‘ਤੇ ਪੁੱਜੇ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀੇ ਵਿਆਹੁਤਾ ਬੰਧਨ ਵਿੱਚ ਬੱਝਣ ਵਾਲੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ।ਇਸ ਮੌਕੇ ਸ੍ਰੀ ਗੋਲਡੀ ਨੇ ਕਿਹਾ ਸੁਸਾਇਟੀ ਦੇ ਬਾਬਾ ਅਨੰਦ ਸਿੰਘ ਅਤੇ ਸ੍ਰ. ਰਣਜੀਤ ਸਿੰਘ ਵਲੋਂ ਜੋ ਸਮਾਜ ਸੇਵਾ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉਹ ਸ਼ਲਾਘਾਯੌਗ ਹਨ।ਉਨਾਂ ਨੇ ਕਿਹਾ ਕਿ ਸਭ ਨੂੰ ਅਜਿਹੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਇਸ ਸਮਾਗਮ ਵਿੱਚ ਸੀਨੀਅਰ ਡਿਪਟੀ ਮੇਅਰ ਸ੍ਰ. ਅਵਤਾਰ ਸਿੰਘ ਟਰੱਕਾਂ ਵਾਲੇ, ਕੁਲਦੀਪ ਸਿੰਘ ਲਾਡੀ, ਹਰਸ਼ਪ੍ਰੀਤ ਸੰਧੂ, ਕੁਲਵੰਤ ਸਿੰਘ, ਹਰਭਜਨ ਸਿੰਘ, ਬਖਸ਼ੀਸ਼ ਸਿੰਘ, ਅਵੀਪਾਲ ਸਿੰਘ, ਸੁਰਜੀਤ ਸਿੰਘ, ਅਰਵਿੰਦਰ ਸਿੰਘ, ਰਣਜੀਤ ਸਿੰਘ, ਸੁਖਪਾਲ ਸਿੰਘ, ਤਸਬੀਰ ਸਿੰਘ, ਅਮਰੀਕ ਸਿੰਘ, ਦਿਲਬਾਗ ਸਿੰਘ, ਗੁਰਵਿੰਦਰ ਸਿੰਘ, ਸਤਿੰਦਰ ਸਿੰਘ, ਜਵਾਹਰ ਸਿੰਘ, ਤਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media