Thursday, November 5, 2026

ਰਾਸ਼ਟਰੀ ਏਕਤਾ ਦਿਵਸ ‘ਤੇ ਸਰਦਾਰ ਵੱਲਭ ਭਾਈ ਪਟੇਲ ਨੂੰ ਕੀਤਾ ਯਾਦ

PPN0111201514

ਹੁਸ਼ਿਆਰਪੁਰ, 1 ਨਵੰਬਰ (ਸਤਵਿੰਦਰ ਸਿੰਘ) – ਦੇਸ਼ ਦੇ ਪਹਿਲੇ ਉੱਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਦੇ ਰੂਪ ਵਿੱਚ ਮਨਾਉਣ ਵਜੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਦੇਸ਼ ਦੀ ਏਕਤਾ, ਅਖੰਡਤਾ ਤੇ ਰਾਖੀ ਲਈ ਸਹੁੰ ਚੁੱਕੀ ਗਈ। ਇਸ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਅਗਵਾਈ ਵਿੱਚ ਕੀਤਾ ਗਿਆ। ਸਹੁੰ ਚੁਕਵਾਉਣ ਦੀ ਰਸਮ ਡਿਪਟੀ ਕਮਿਸ਼ਨਰ ਨੇ ਅਦਾ ਕੀਤੀ। ਇਸ ਮੌਕੇ ਐਸ.ਪੀ. (ਸਿਟੀ) ਸਮੀਰ ਵਰਮਾ, ਸਹਾਇਕ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ, ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਰਾਮਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਢੱਟ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਦੀ ਤਸਵੀਰ ‘ਤੇ ਫੁੱਲ-ਪੱਤੀਆਂ ਅਰਪਿਤ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਸ ਮੌਕੇ ਆਖਿਆ ਕਿ ਸਰਦਾਰ ਵੱਲਭ ਭਾਈ ਪਟੇਲ ਰਾਸ਼ਟਰੀ ਏਕਤਾ ਨੂੰ ਸਮਰਪਿਤ ਸਖਸ਼ੀਅਤ ਸਨ, ਜਿਨ੍ਹਾਂ ਆਪਣੀ ਸੂਝਵਾਨਤਾ ਅਤੇ ਦੂਰ-ਦ੍ਰਿਸ਼ਟੀ ਨਾਲ ਭਾਸ਼ਾਈ, ਇਲਾਕਾਈ ਤੇ ਸਭਿਆਚਾਰਕ ਵਿਭਿੰਨਤਾਵਾਂ ਵਾਲੇ ਇਸ ਦੇਸ਼ ਨੂੰ ਇੱਕ ਮਜ਼ਬੂਤ ਰਾਸ਼ਟਰ ਵਜੋਂ ਬੰਨ੍ਹਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸਰਦਾਰ ਪਟੇਲ ਦੀ ਇਸ ਰਾਸ਼ਟਰੀ ਏਕਤਾ ਨੂੰ ਦੇਣ ਨੂੰ ਅਸੀਂ ਅੱਜ ਆਪਣੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਖੀ ਦੀ ਸਹੁੰ ਚੁੱਕ ਕੇ ਹਮੇਸ਼ਾਂ ਕਾਇਮ ਰੱਖਣ ਦਾ ਪ੍ਰਣ ਲੈਣਾ ਚਾਹੀਦਾ ਹੈ, ਤਾਂ ਜੋ ਸਮੁੱਚੇ ਦੇਸ਼ ਵਿੱਚ ਦੇਸ਼ ਪ੍ਰੇਮ ਦੀ ਭਾਵਨਾ ਨੂੰ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply