Thursday, November 5, 2026

 ਸਥਾਨਕ ਸਰਕਾਰਾਂ ਮੰਤਰੀ ਜੋਸ਼ੀ ਵੱਲੋਂ ਪੰਜਾਬ ਵਿੱਚ ਅਮਨ-ਸ਼ਾਂਤੀ ਲਈ ਅਰਦਾਸ

PPN0111201516

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ ਸੱਗੁੂ) ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਬੀਤੇ ਦਿਨੀ ਸ਼ੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅੱਜ ਆਪਣੇ ਸਥਾਨਕ ਕੈਂਪ ਆਫਿਸ ਵਿੱਚ ਪਛਚਾਤਾਪ ਸਮਾਗਮ ਤਹਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਜਾਬ ਵਾਸੀਆਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ।
ਸੈਕੜਿਆਂ ਦੀ ਗਿਣਤੀ ਵਿੱਚ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਬਹੁਤ ਹੀ ਨਿੰਦਣਯੋਗ ਹੈ, ਜਿਸ ਨਾਲ ਸਮੂਹ ਵਰਗਾਂ ਦੇ ਹਿਰਦੇ ਵਲੂੰਦਰੇ ਗਏ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਮਨ, ਸਦਭਾਵਨਾ ਅਤੇ ਭਾਈਚਾਰਕ ਏਕਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਸਮਾਜ ਵਿੱਚ ਗਲਤ ਫਹਿਮੀਆਂ ਪੈਦਾ ਕਰਨ ਵਾਲੇ ਅਨਸਰਾਂ ਤੋਂ ਵੀ ਸੁਚੇਤ ਰਹਿਣ ਦੀ ਲੋੜ ‘ਤੇ ਜ਼ੋਰ ਦਿੱਤਾ। ੳਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਹਰ ਹੀਲੇ ਬਰਕਰਾਰ ਰੱਖੀ ਜਾਵੇਗੀ ਅਤੇ ਸਾਨੂੰ ਸਾਰਿਆਂ ਨੂੰ ਪੰਜਾਬ ਵਿਰੋਧੀ ਸਾਜਿਸ਼ਾਂ ਘੜਣ ਵਾਲਿਆਂ ਵਿਰੁੱਧ ਸਾਂਝਾ ਹੰਭਲਾ ਮਾਰਨਾਂ ਚਾਹੀਦਾ ਹੈ।ਸ੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ ਅਤੇ ਪੰਜਾਬ ਦਾ ਮਾਹੌਲ ਹਰ ਕੀਮਤ ‘ਤੇ ਬਣਾ ਕੇ ਰੱਖਿਆ ਜਾਵੇਗਾ।
ਇਸ ਤੋਂ ਪਹਿਲਾ ਭਾਈ ਰਾਏ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਉਪਰੰਤ ਸਮੂਹ ਸੰਗਤ ਨੇ ਲੰਗਰ ਛਕਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਭਾਜਪਾ ਦੇ ਕੌਮੀ ਸਕੱਤਰ ਸ੍ਰੀ ਤਰੁਣ ਚੁੱਘ, ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਭਾਜਪਾ ਪ੍ਰਧਾਨ ਸ੍ਰੀ ਨਰੇਸ਼ ਸਰਮਾ, ਸ੍ਰੀ ਰਕੇਸ਼ ਗਿੱਲ, ਭਾਜਪਾ ਪੰਜਾਬ ਦੇ ਬੁਲਾਰੇ ਸ੍ਰੀ ਆਰ ਪੀ ਸਿੰਘ, ਵੱਖ-ਵੱਖ ਵਾਰਡਾਂ ਦੇ ਕੌਂਸਲਰ ਅਤੇ ਭਾਜਪਾ ਦੇ ਜਨਰਲ ਸਕੱਤਰ ਵੀ ਸਮਾਗਮ ਵਿੱਚ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply