Thursday, November 5, 2026

 ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਲਈ ਅਲਗੋਂ ਵਿਖੇ ਮੀਟਿੰਗ- ਪੁਲਿਸ ਚੌਕੀ ਇੰਚਾਰਜ ਵੀ ਪੁੱਜੇ

PPN0211201501
ਅਲਗੋਂ ਕੋਠੀ, 2 ਨਵੰਬਰ (ਹਰਦਿਆਲ ਸਿੰਘ ਭੈਣੀ) – ਬੀਤੇ ਦਿਨੀ ਪੰਜਾਬ ਦੇ ਵੱਖ-ਵੱਖ ਸਥਾਨਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਸਿੱਖਾਂ ਦੇ ਹਿਰਦੇ ਵਲੂੰਧਰ ਦਿੱਤੇ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਮੁੜ ਵਾਪਰਣੋ ਰੋਕਣ ਲਈ ਸ਼ਹਿਰਾਂ ਤੇ ਪਿੰਡਾਂ ਵਿੱਚ ਗੁਰਦੁਆਰਾ ਕਮੇਟੀਆਂ ਤੇ ਇਲਾਕਾ ਵਾਸੀਆਂ ਨੂੰ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਜਿਲਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਸਾਂਝੀਆਂ ਮੀਟਿੰਗਾਂ ਦਾ ਉਪਰਾਲੇ ਜਾਰੀ ਹਨ।ਸਥਾਨਕ ਪਿੰਡ ਅਲਗੋਂ ਕੋਠੀ ਵਿਖੇ ਵੀ ਮੌਜੂਦਾ ਹਾਲਾਤਾਂ ‘ਤੇ ਵਿਚਾਰ ਕਰਨ ਲਈ ਪਿੰਡ ਦੇ ਸਰਪੰਚ ਮਨਜੀਤ ਸਿੰਘ ਦੀ ਅਗਵਾਈ ਵਿੱਚ ਪਿੰਡ ਦੀ ਪੰਚਾਇਤ ਅਤੇ ਗੁਰਦੁਆਰਾ ਕਮੇਟੀ ਦੀ ਇੱਕ ਮੀਟਿੰਗ ਦਾ ਅਯੋਜਨ ਕੀਤਾ ਗਿਆ, ਜਿਸ ਵਿੱਚ ਕੱਚਾ ਪੱਕਾ ਪੁਲਿਸ ਚੌਕੀ ਇੰਚਾਰਜ ਏ.ਐਸ.ਆਈ ਕਿਰਪਾਲ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਪੁੱਜੇ।ਉਨਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਗੁਰਦੁਆਰਾ ਕਮੇਟੀਆਂ ਤੇ ਇਲਾਕਾ ਵਾਸੀ ਸਹਿਯੋਗ ਕਰਨ ਅਤੇ ਮਿਲ ਕੇ ਇੱਕ ਨਿਗਰਾਨੀ ਕਮੇਟੀ ਦਾ ਗਠਨ ਕਰਨ।ਉਨਾਂ ਕਿਹਾ ਕਿ ਪੁਲਿਸ ਵਿਭਾਗ ਵੀ ਪੂਰੀ ਤਰਾਂ ਚੇਤੰਨ ਹੋ ਕੇ ਕੰਮ ਕਰ ਰਿਹਾ ਹੈ ਅਤੇ ਇਲਾਕੇ ਵਿੱਚ ਕਿਸੇ ਵੀ ਤਰਾਂ ਦੀ ਅਣਗਹਿਲੀ ਨਹੀਂ ਵਰਤੀ ਜਾ ਰਹੀ।ਇਸ ਮੌਕੇ ਪੰਚ ਬਲਵਿੰਦਰ ਸਿੰਘ, ਗੁਰਦੁਆਰਾ ਕਮੇਟੀ ਪ੍ਰਧਾਨ ਕੁਲਵੰਤ ਸਿੰਘ, ਜਿਲਾ ਪ੍ਰਧਾਨ ਮੁਲਾਜ਼ਮ ਯੂਨੀਅਨ ਗੁਰਜੀਤ ਸਿੰਘ, ਗ੍ਰਾਮ ਸੇਵਕ ਜਰਨੈਲ ਸਿੰਘ, ਗੁਰਸੇਵਕ ਸਿੰਘ, ਹਰਪਾਲ ਸਿੰਘ ਨੰਬਰਦਾਰ, ਬਾਊ ਰਾਮ, ਬਚਨ ਸਿੰਘ ਸਰਪੰਚ ਆਦਿ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply