Saturday, November 7, 2026

ਦਸ਼ਮੇਸ਼ ਸਕੂਲ ਵਿੱਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ

PPN0211201513

ਚੌਂਕ ਮਹਿਤਾ, 2 ਨਵੰਬਰ (ਜੋਗਿੰਦਰ ਸਿੰਘ ਮਾਨਾ, ਸਿੰਕਦਰ ਸਿੰਘ ਖਾਲਸਾ) – ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਕ ਵਿਖੇ ਪ੍ਰਾਇਮਰੀ ਅਤੇ ਪ੍ਰੀੁਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਦੇ ਪੰਜਾਬੀ,ਹਿੰਦੀ ਅਤੇ ਅੰਗਰੇਜੀ ਭਸ਼ਾਵਾਂ ਬਾਰੇ ਰੁਚੀ ਵਧਾਉਣ ਨੂੰ ਧਿਆਨ ਵਿੱਚ ਰੱਖ ਕੇ ਸੁੰਦਰ ਲਿਖਾਈ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਸੰਸਥਾ ਦੇ ਪ੍ਰਿੰਸੀਪਲ ਸ: ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿਚ ਕਰੀਬ 300 ਵਿਦਿਆਰਥੀਆਂ ਨੇ ਹਿੱਸਾ ਲਿਆ।ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇਣ ਲਈ ਸੰਸਥਾ ਦੇ ਪੁਰਾਣੇ ਵਿਦਿਆਰਥੀ ਅਤੇ ਐਸ.ਐਚ.ਓ. ਮਹਿਤਾ ਸ: ਅਮਨਦੀਪ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਜੇਤੂਆਂ ਨੂੰ ਮੈਡਲ ਦਿੱਤੇ। ਸੰਸਥਾ ਵਿੱਚ ਪੁੱਜਣ ਤੇ ਸ: ਅਮਨਦੀਪ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਾਇਮਰੀ ਅਤੇ ਪ੍ਰੀੁਪ੍ਰਾਇਮਰੀ ਵਿੰਗ ਦੇ ਇੰਚਾਰਜ ਸਰ ਸੋਮ ਲਾਲ ਅਤੇ ਮੈਡਮ ਸੁਧਾ ਸ਼ਰਮਾ ਵੀ ਹਾਜ਼ਰ ਸਨ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply