
ਬਟਾਲਾ, 3 ਨਵੰਬਰ (ਨਰਿੰਦਰ ਬਰਨਾਲ) – ਐਸ.ਕੇ.ਐਲ ਸੈਕੰਡਰੀ ਸਕੂਲ ਤਾਰਾਗੜ੍ਹ ਬਟਾਲਾ ‘ਚ ਸਾਈਕਲ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਸ਼ਾਮਲ ਹੋਏ ਤੇ ਚੇਅਰਮੈਨ ਗੁਰਚਰਨ ਸਿੰਘ ਕਰਵਾਲੀਆਂ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸੰਤੋਖ ਰਾਜ ਵੀ ਉਚੇਚੇ ਤੌਰ ‘ਤੇ ਪੁੱਜੇ।ਨਿਰਮਲ ਸਿੰਘ ਕਾਹਲੋਂ ਨੇ ਮਾਈ ਭਾਗੋ ਸਕੀਮ ਤਹਿਤ 144 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਤੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਤੇ ਜ਼ਿਲ੍ਹਾ ਟੂਰਨਾਮੈਂਟ ‘ਚ ਭਾਗ ਲੈ ਕੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ । ਸਕੂਲ ਪ੍ਰਿੰਸੀਪਲ ਗੁਰਸ਼ਰਨਜੀਤ ਸਿੰਘ ਨੇ ਸ: ਕਾਹਲੋਂ ਤੇ ਹੋਰ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ? ਇਸ ਮੌਕੇ ਨਿਰਮਲ ਸਿੰਘ ਕਾਹਲੋਂ ਨੇ ਸਕੂਲ ਕੰਪਲੈਕਸ ‘ਚ ਇੰਟਰਲਾਕ ਟਾਈਲਾਂ ਲਗਵਾਉਣ ਲਈ ਗ੍ਰਾਂਟ ਦੇਣ ਦਾ ਭਰੋਸਾ ਦਿੱਤਾ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਤੇ ਸਕੀਮਾਂ ਦਾ ਜ਼ਿਕਰ ਕੀਤਾ।ਇਸ ਮੌਕੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋ ਨੇ ਕਿਹਾ ਪੰਜਾਬ ਸਰਕਾਰ ਲੜਕੀਆਂ ਦੀ ਸਿਖਿਆ ਵਾਸਤੇ ਹਰ ਸੰਭਵ ਉਪਰਾਲਾ ਕਰਨ ਵਾਸਤੇ ਤਤਪਰ, ਜੇਕਰ ਸਮਾਜ ਵਿਚ ਲੜਕੀਆਂ ਪੜੀਆਂ ਲਿਖੀਆਂ ਹੋਣਗੀਆਂ ਤਾ ਸਮਾਜ ਤਰੱਕੀਆਂ ਨੂੰ ਛੁਹੇਗਾ।ਇਸ ਮੌਕੇ ਸਰਪੰਚ ਗੁਰਬਖਸ਼ ਸਿੰਘ ਤਾਰਾਗੜ੍ਹ, ਪ੍ਰਿੰਸੀਪਲ ਗੁਰਸ਼ਰਨਜੀਤ ਸਿੰਘ, ਵਾਈਸ ਪ੍ਰਿੰਸੀਪਲ ਗੁਰਮੀਤ ਕੌਰ, ਲੈਕ: ਦਵਿੰਦਰ ਸਿੰਘ, ਲੈਕ: ਲਖਵਿੰਦਰ ਸਿੰਘ ਢਿਲੋਂ, ਆਸ਼ਾ ਰਾਣੀ, ਮਦਨ ਲਾਲ, ਸਰਫਰਾਜ ਗਿੱਲ, ਬਲਜਿੰਦਰ ਸਿੰਘ, ਰਜੇਸ਼ ਕੁਮਾਰ ਲੈਕਚਰਾਰ, ਜਗਜੀਤ ਸਿੰਘ, ਰਕੇਸ਼ ਕੁਮਾਰ, ਚਰਨਜੀਤ ਸਿੰਘ, ਯਸ਼ਪਾਲ ਸਿੰਘ, ਪ੍ਰੇਮ ਨਾਥ, ਮੈਡਮ ਰੇਨੂੰ, ਸਵਿਤਾ, ਹਰਵਿੰਦਰ ਕੌਰ, ਸੁਵਿਤਾਪਾਲ ਆਦਿ ਹਾਜ਼ਰ ਸਨ। ਸਕੂਲ ਵਿਖੇ ਆਏ ਹੋਏ ਪਤਵੰਤਿਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media