
ਸੰਦੌੜ, 3 ਨਵੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਹਫ਼ਤਾ ਮਨਾਇਆ ਗਿਆ।ਸਕੂਲ ਦੀ ਮੁੱਖ ਅਧਿਆਪਕ ਸ੍ਰੀਮਤੀ ਅਮਰਜੀਤ ਕੌਰ ਦੀ ਅਗਵਾਈ ਹੇਠ ਮਨਾਏ ਸਫ਼ਾਈ ਹਫ਼ਤਾ ਪ੍ਰੋਗਰਾਮ ਵਿਚ ਬੱਚਿਆਂ ਦੇ ਸਫ਼ਾਈ ਨਾਲ ਸਬੰਧਿਤ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਇੱਕ ਜਾਗਰੂਕਤਾ ਰੈਲੀ ਦਾ ਵੀ ਆਯੋਜਨ ਕੀਤਾ ਗਿਆ।ਜਿਸ ਵਿਚ ਸਕੂਲ ਦੇ ਬੱਚਿਆਂ ਨੇ ਪਿੰਡ ਦੀਆਂ ਗਲੀਆਂ ਵਿਚ ਜਾ ਕੇ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ।ਮੁੱਖ ਅਧਿਆਪਕ ਸ੍ਰੀਮਤੀ ਅਮਰਜੀਤ ਕੌਰ ਨੇ ਬੱਚਿਆਂ ਨੂੰ ਸਫ਼ਾਈ ਦੀ ਮਹੱਤਤਾ ਬਾਰੇ ਦੱਸਿਆ ।ਇਸ ਮੌਕੇ ਜਸਵਿੰਦਰ ਸਿੰਘ, ਹਰਨੇਕ ਸਿੰਘ ਅਤੇ ਮੈਡਮ ਮਨਜੀਤ ਕੌਰ ਆਦਿ ਹਾਜ਼ਰ ਸਨ।
Punjab Post Daily Online Newspaper & Print Media