
ਹੁਸ਼ਿਆਰਪੁਰ, 3 ਨਵੰਬਰ (ਸਤਵਿੰਦਰ ਸਿੰਘ) – ਹੁਸ਼ਿਆਰਪੁਰ ਦੇ ਆਊਟਡੋਰ ਸਟੇਡੀਅਮ ਵਿਖੇ 4 ਨਵੰਬਰ ਤੱਕ ਚੱਲਣ ਵਾਲਾ ਖੇਤਰੀ ਸਰਸ ਮੇਲਾ ਪੂਰੀ ਸ਼ਾਨੋ-ਸ਼ੌਕਤ ਨਾਲ ਸਿਖਰ ਵੱਲ ਵੱਧ ਰਿਹਾ ਹੈ ਅਤੇ ਰੋਜ਼ਾਨਾ ਠਾਠਾਂ ਮਾਰਦਾ ਇਕੱਠ ਮੇਲੇ ਦੀ ਸਫ਼ਲਤਾ ਨੂੰ ਦੁਹਰਾ ਰਿਹਾ ਹੈ। ਬੀਤੀ ਦੇਰ ਰਾਤ ਪ੍ਰਸਿੱਧ ਸੂਫੀ ਗਾਇਕ ਨੂਰਾ ਸਿਸਟਰਜ਼ ਦੀ ਗਾਇਕੀ ਸੁਣਨ ਲਈ ਦਰਸ਼ਕਾਂ ਵਿਚ ਭਾਰੀ ਉਤਸ਼ਾਹ ਰਿਹਾ ਅਤੇ ਸਟੇਡੀਅਮ ਖਚਾਖਚ ਭਰ ਗਿਆ। ਨੂਰਾ ਸਿਸਟਰਜ਼ ਦੀ ਸੂਫੀਆਨਾ ਗਾਇਕੀ ਨੇ ਇਲਾਕਾ ਵਾਸੀਆਂ ਦਾ ਮਨੋਰੰਜਨ ਕਰਦੇ ਹੋਏ ਸਰੋਤਿਆਂ ਨੂੰ ਝੂੰਮਣ ‘ਤੇ ਮਜ਼ਬੂਰ ਕਰ ਦਿੱਤਾ। ਉਧਰ ਦੂਜੇ ਪਾਸੇ ਇਸ ਸ਼ਾਨਦਾਰ ਸਭਿਆਚਾਰਕ ਵੰਨਗੀ ਤੋਂ ਪਹਿਲਾਂ ਵਾਈਸ ਚੇਅਰਮੈਨ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਲਿਮਟਿਡ ਸ਼੍ਰੀ ਅਮ੍ਰਿਤ ਸਾਗਰ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਖੇਤਰੀ ਸਰਸ ਮੇਲੇ ਵਿਚ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਸੰਗੀਤਾ ਮਿੱਤਲ ਵੀ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ਼੍ਰੀ ਮਿੱਤਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਸਰਬਜੋਤ ਸਿੰਘ ਸਾਬੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ ਅਤੇ ਅਕਸ਼ੈ ਸਾਂਗਵਾਨ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ। ਸ਼੍ਰੀ ਮਿੱਤਲ ਨੇ ਸਭ ਤੋਂ ਪਹਿਲਾਂ ਸ਼ਿਲਪਕਾਰਾਂ ਵਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕੀਤਾ। ਇਸ ਉਪਰੰਤ ਵੱਖ-ਵੱਖ ਰਾਜਾਂ ਵਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦਾ ਆਨੰਦ ਵੀ ਮਾਣਿਆ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਖੇਤਰੀ ਸਰਸ ਮੇਲਾ ਹੁਸ਼ਿਆਰਪੁਰ ਲਈ ਮਾਣ ਵਾਲੀ ਗੱਲ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਧਾਈ ਦਾ ਪਾਤਰ ਹੈ, ਜਿਸਨੇ ਮੇਲੇ ਲਈ ਸੁਚੱਜੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰ ਅਤੇ ਕਲਾਕਾਰ ਪਹੁੰਚੇ ਹੋਏ ਹਨ, ਜਿਸ ਨਾਲ ਇਲਾਕਾ ਵਾਸੀਆਂ ਨੂੰ ਇਕ ਸਥਾਨ ‘ਤੇ ਵੱਖ-ਵੱਖ ਭਾਸ਼ਾਵਾਂ, ਪਹਿਰਾਵੇ, ਖਾਣਾ ਅਤੇ ਰਾਜਾਂ ਦੀ ਦਸਤਕਾਰੀ ਦੇਖਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲਿਆਂ ਤੋਂ ਸਿੱਖਣ ਨੂੰ ਬਹੁਤ ਕੁਝ ਮਿਲਦਾ ਹੈ, ਜਿਸਦਾ ਹਰੇਕ ਵਿਅਕਤੀ ਨੂੰ ਲਾਹਾ ਲੈਣਾ ਚਾਹੀਦਾ ੍ਵ ਸੂਫੀਆਨਾ ਨਾਈਟ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੰਦਿਤਾ ਮਿਤਰਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਸਰਬਜੋਤ ਸਿੰਘ ਸਾਬੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਮੁਕੇਰੀਆਂ ਸ਼੍ਰੀ ਹਰਚਰਨ ਸਿੰਘ, ਐਸ.ਡੀ.ਐਮ. ਦਸੂਹਾ ਸ਼੍ਰੀ ਬਰਜਿੰਦਰ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਸ਼੍ਰੀ ਅਮਰਜੀਤ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀ ਦਰਬਾਰਾ ਸਿੰਘ ਰੰਧਾਵਾ ਅਤੇ ਸਹਾਇਕ ਕਮਿਸ਼ਨਰ (ਜ) ਮੈਡਮ ਨਵਨੀਤ ਕੌਰ ਬੱਲ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media