
ਹੁਸ਼ਿਆਰਪੁਰ, 3 ਨਵੰਬਰ (ਸਤਵਿੰਦਰ ਸਿੰਘ) – ਹਰ ਰੋਜ ਸਿੱਖੀ ਅਤੇ ਸਿੱਖਾਂ ਉੱਪਰ ਹੋ ਰਹੇ ਹਮਲਿਆ ਅਤੇ ਸਿੱਖਾਂ ਦੀਆ ਹੱਕੀ ਮੰਗਾਂ ਨੂੰ ਲੈ ਕੇ ਪੰਥਕ ਜਥੇਬੰਦੀਆ ਵਲੋ ਅੱਜ ਹੁਸ਼ਿਆਰਪੁਰ ਸ਼ਹਿਰ ਦੇ ਵੱਖ ਵੱਖ ਚੌਕਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਬਦੀ ਦੇ ਸਬੰਧ ਵਿਚ ਪੰਥਕ ਜਥੇਬੰਦੀਆਂ ਵਲੋਂ ਲਏ ਨੌ ਮਤਿਆਂ ਵਿਚੋਂ ਸਮੁੱਚੀ ਸਿੱਖ ਕੌਮ ਨੂੰ ਦਿੱਤੇ ਸੱਦੇ ਅਨੁਸਾਰ ਅੱਜ ਇਲਾਕੇ ਦੀਆਂ ਸਿੱਖ ਸੰਗਤਾਂ ਵਲੋਂ ਜਲੰਧਰ-ਹੁਸ਼ਿਆਰਪੁਰ ਮੁੱਖ ਮਾਰਗ, ਨਸਰਾਲਾ, ਹਰਿਆਣਾ, ਬੁਲੋਵਾਲ, ਦਸੂਹਾ, ਮੁਕੇਰਿਆ, ਟਾਂਡਾ, ਮਾਹਿਲਪੁਰ ਤੇ ਚਬੇਵਾਲ ਤੇ ਦਿੱਤੇ ਸਮੇਂ ਅਨੁਸਾਰ ਹੱਥਾਂ ਵਿਚ ਕਾਲੀਆਂ ਝੰਡੀਆਂ ਅਤੇ ਤਖਤੀਆਂ ਲੈ ਕਿ ਸ਼ਾਤਮਈ ਢੰਗ ਨਾਲ ਗੁਰਬਾਣੀ ਦਾ ਜਾਪ ਕਰਦਿਆਂ ਰੋਸ ਮਾਰਚ ਕੀਤਾ ਅਤੇ ਬਾਅਦ ਵਿੱਚ ਸੜਕ ਦੇ ਕਿਨਾਰੇ ਖੜੇ ਹੋ ਕੇ ਸਰਕਾਰ ਦੀਆ ਸਿੱਖ ਵਿਰੋਧੀ ਨਿਤਿਆਂ ਪ੍ਰਤੀ ਰੋਸ ਪ੍ਰਗਟ ਕੀਤਾ। ਇਸ ਮੌਕੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕੋਈ ਪ੍ਰੇਸ਼ਾਨੀ ਜਾ ਸਮੱਸਿਆ ਨਾ ਆਵੇ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।
Punjab Post Daily Online Newspaper & Print Media