Wednesday, November 4, 2026

ਐਨ.ਆਰ.ਆਈ ਪਰਿਵਾਰ ਵਲੋਂ ਬੱਚਿਆਂ ਨੂੰ ਵਰਦੀਆਂ ਵੰਡੀਆਂ

PPN0311201512

ਹੁਸ਼ਿਆਰਪੁਰ, 3 ਨਵੰਬਰ (ਸਤਵਿੰਦਰ ਸਿੰਘ) – ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਕਲਾਂ ਵਿਖੇ ਸਮੂਹ ਸਕੂਲ ਸਟਾਫ਼ ਵਲ੍ਹੋ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਐਨ ਆਰ ਆਈ ਹਰਭਜਨ ਸਿਘ ਮਿਨਹਾਸ ਦੇ ਪਰਿਵਾਰ ਵਲ੍ਹੋ ਚਰਨਜੀਤ ਸਿੰਘ ਦੇ ਸਹਿਯੋਗ ਨਾਲ ਸਕੂਲ ਦੇ ਬੱਚਿਆਂ ਨੂੰ ਆਪਣੇ ਵਲੋਂ ਵਰਦੀਆਂ ਵੰਡੀਆਂ ਗਈਆਂ। ਸੈਂਟਰ ਹੈੱਡ ਕਰਨੈਲ ਸਿੰਘ, ਐਸ ਐਮ ਸੀ ਮੈਂਬਰਾਂ ਅਤੇ ਸਮੂਹ ਸਕੂਲ ਦੇ ਸਟਾਫ ਵਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਕੀਤਾ ਅਤੇ ਇਸ ਉਪਰਾਲੇ ਦੀ ਸ਼ਲਾਂਘਾ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਕਮਲਦੀਪ ਕੌਰ, ਤਰਨਦੀਪ ਸਿੰਘ, ਤਰਲੋਚਨ ਸਿੰਘ, ਪ੍ਰਵੀਨ ਸਿੰਘ, ਕਮਲਜੀਤ ਕੌਰ, ਜਗਜੀਤ ਸਿੰਘ, ਜਗਜੀਵਨ ਸਿੰਘ, ਬਲਵਿੰਦਰ ਸਿੰਘ, ਰਛਪਾਲ ਸਿੰਘ ਪੰਚ, ਬਿਸ਼ਨਜੀਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply