Wednesday, July 1, 2026

ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ ਨੇ ‘ਕੌਮੀ ਏਕਤਾ ਦਿਵਸ’ ਸਬੰਧੀ ਮਨਾਇਆ ਸਹੁੰ ਚੁੱਕ ਸਮਾਗਮ

PPN0311201514

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਅਤੇ ਹੋਰਨਾਂ ਸਕੂਲਾਂ ਤੇ ਕਾਲਜਾਂ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੀ 140ਵੀਂ ਜਨਮ ਵਰ੍ਹੇਗੰਢ ਦੇ ਸਬੰਧ ਵਿੱਚ ‘ਕੌਮੀ ਏਕਤਾ ਦਿਵਸ’ ਮਨਾਇਆ ਗਿਆ।
ਇਸ ਮੌਕੇ ਉਕਤ ਕਾਲਜਾਂ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਰਾਸ਼ਟਰੀ ਏਕਤਾ ਦੇ ਵਿਸ਼ੇ ਦੇ ਸਬੰਧ ਵਿੱਚ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰੋਗਰਾਮ ਵਿੱਚ ਆਪਣੇ-ਆਪਣੇ ਸੰਬੋਧਨ ਦੌਰਾਨ ਕ੍ਰਮਵਾਰ ਉਕਤ ਕਾਲਜਾਂ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਪ੍ਰਿੰ: ਡਾ. ਜਸਵਿੰਦਰ ਸਿੰਘ ਢਿੱਲੋਂ, ਪ੍ਰਿੰ: ਡਾ. ਸੁਖਬੀਰ ਕੌਰ ਮਾਹਲ ਅਤੇ ਡਾ. ਐੱਚ. ਬੀ. ਸਿੰਘ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੌਮੀ ਏਕਤਾ ਅਤੇ ਸਦਭਾਵਨਾ ਬਣਾਈ ਰੱਖਣ ਦੀ ਸਹੁੰ ਚੁੱਕੀ। ਸਹੁੰ ਚਕਾਉਣ ਦੀ ਰਸਮ ਐਜ਼ੂਕੇਸ਼ਨ ਕਾਲਜ ਵਿੱਚ ਐੱਨ. ਐੱਸ. ਐੱਸ. ਸਵੈ-ਸੇਵਕਾਂ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਵੂਮੈਨ ਕਾਲਜ ਤੋਂ ਹਿੰਦੀ ਵਿਭਾਗ ਦੀ ਮੁੱਖੀ ਡਾ. ਚੈਂਚਲ ਬਾਲਾ ਅਤੇ ਚਵਿੰਡਾ ਦੇਵੀ ਕਾਲਜ ਤੋਂ ਪ੍ਰੋ. ਰਣਪ੍ਰੀਤ ਸਿੰਘ ਦੁਆਰਾ ਨਿਭਾਈ ਗਈ।
ਕਾਲਜ ਪ੍ਰਿੰ: ਡਾ. ਢਿੱਲੋਂ, ਡਾ. ਮਾਹਲ ਅਤੇ ਡਾ. ਐੱਚ. ਬੀ. ਸਿੰਘ ਨੇ ਵਿਦਿਆਰਥੀਆਂ ਨੂੰ ਉਕਤ ਦਿਨ ਦੀ ਮਹੱਤਤਾ ਦੱਸਦਿਆਂ ਸਰਦਾਰ ਵੱਲ੍ਹਭ ਭਾਈ ਪਟੇਲ ਦੇ ਜੀਵਨ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸਮਾਜ ਵਿੱਚ ਨਿੱਤ ਵਾਪਰਦੀਆਂ ਘਟਨਾਵਾਂ ਤੇ ਝਗੜਿਆਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਦਾ ਪਿਆਰ, ਏਕਤਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਪ੍ਰੇਰਣਾ ਦਿੱਤੀ। ਸਮਾਗਮਾਂ ਵਿੱਚ ਪ੍ਰੋ. ਰੁਪਿੰਦਰ ਸਿੰਘ, ਡਾ. ਪ੍ਰਭਜੀਤ ਕੌਰ, ਡਾ. ਅਵਨੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ. ਅਨੁਰੀਤ ਕੌਰ, ਪ੍ਰੋ. ਅੰਜਨਾ, ਪੂਜਾ ਅਰੋੜਾ ਤੇ ਉਕਤ ਐਜ਼ੂਕੇਸ਼ਨ ਅਤੇ ਫ਼ਾਰ ਵੂਮੈਨ ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply