Wednesday, July 1, 2026

ਕਾਲੀਆਂ ਝੰਡੀਆਂ ਲਗਾ ਕੇ ਸੜਕਾਂ ‘ਤੇ ਸੰਗਤਾਂ ਨੇ ਕੀਤਾ ਰੋਸ ਵਿਖਾਵਾ

PPN0311201516

ਪੱਟੀ, 3 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕੀਤੀ ਗਈ ਬੇਅਦਬੀ ਅਤੇ ਸਿੱਖ ਸੰਗਤਾਂ ‘ਤੇ ਗੋਲੀਆਂ ਵਰ੍ਹਾਉਣ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਪੱਟੀ-ਖੇਮਕਰਨ ਰੋਡ ‘ਤੇ ਕਸਬਾ ਵਲਟੋਹਾ ਵਿਖੇ ਸਿੱਖ ਸੰਗਤਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਥਾਵਾਚਕ ਮੀਤਪਾਲ ਸਿੰਘ ਬਹਾਦਰ ਨਗਰ, ਗੁਰਤੇਗ ਸਿੰਘ ਗਤਕਾ ਕੋਚ, ਮਨਦੀਪ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ ਆਸਲ, ਗੁਰਦਿਆਲ ਸਿੰਘ ਦੁਬਲੀ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਅਤੇ ਸੂਬੇ ਦੇ ਵਿਗੜੇ ਹਲਾਤਾਂ ਲਈ ਸਿਰਫ ਤੇ ਸਿਰਫ ਪੰਜਾਬ ਸਰਕਾਰ ਜਿੰਮੇਵਾਰ ਹੈ। ਕਿਉਂਕਿ ਸਭ ਕੁਝ ਜਾਣਦਿਆਂ ਹੋਇਆਂ ਵੀ ਸਰਕਾਰ ਨੇ ਟਾਲਾ ਵੱਟੀ ਰੱਖਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਅਸਲ ਦੋਸ਼ੀਆਂ ਨੂੰ ਜਨਤਾ ਦੀ ਕਚਿਹਰੀ ਵਿਚ ਲਿਆਵੇ ਤਾਂ ਜੋ ਇਨ੍ਹਾਂ ਦੋਸ਼ੀਆਂ ਦਾ ਅਖੌਤੀ ਚੇਹਰਾ ਸਾਰਿਆਂ ਦੇ ਸਾਹਮਣੇ ਆ ਸਕੇ। ਇਸ ਮੌਕੇ ‘ਤੇ ਕੁਲਬੀਰ ਸਿੰਘ ਵਲਟੋਹਾ, ਗੁਰਜੰਟ ਸਿੰਘ, ਨਿਰਮਲਜੀਤ ਸਿੰਘ, ਸੁਖਪਾਲ ਸਿੰਘ, ਅਲਗੋਂ, ਰਮਨਦੀਪ ਸਿੰਘ ਡਿੱਬੀਪੁਰਾ, ਦਵਿੰਦਰ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਹਜੂਰੀ ਗ੍ਰੰਥੀ, ਬਾਬਾ ਜਸਵਿੰਦਰ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਗਿਆ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply