Thursday, November 21, 2024

ਪਿੰਡ ਝੰਜੇਲੀ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਪਸ਼ੂ ਧਨ ਤੇ ਦੁੱਧ ਚੁਆਈ ਮੁਕਾਬਲੇ 14 ਅਤੇ 15 ਨਵੰਬਰ ਨੂੰ

PPN0311201519

ਪਠਾਨਕੋਟ, 3 ਨਵੰਬਰ ਪ.ਪ) – ਪਸ਼ੂ ਪਾਲਣ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ 14 ਅਤੇ 15 ਨਵੰਬਰ ਨੂੰ ਉਦਯੋਗਿਕ ਗਰੋਥ ਸੈਂਟਰ ਪਿੰਡ ਝੰਜੇਲੀ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਜੇਤੂ ਰਹਿਣ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ 5.50 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪਸ਼ੂ ਧਨ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸਤੀਸ਼ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਨੋਜ ਕੁਮਾਰ ਡੀ.ਐਸ.ਪੀ., ਡਾ. ਕੁਲਦੀਪ ਮਹਾਜਨ ਡਿਪਟੀ ਡਾਇਰੈਕਟਰ, ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ, ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮਨਮੋਹਨ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ, ਜੇ.ਐਸ. ਢਿਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਦਰਸ਼ਨਪਾਲ ਬਾਗਬਾਨੀ ਵਿਕਾਸ ਅਫ਼ਸਰ, ਕਿਸ਼ਨ ਚੰਦ ਮਹਾਜਨ, ਡਾ. ਵਿਜੇ ਕੁਮਾਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਪਸ਼ੂ ਧਨ ਮੇਲੇ ਵਿੱਚ 53 ਨਸਲਾਂ ਦੇ ਪਸ਼ੂਆਂ/ਜਾਨਵਰਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਸ਼ੂ ਧਨ ਮੇਲੇ ਦੌਰਾਨ ਵੱਖ ਵੱਖ ਸਬੰਧਤ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੇਲੇ ਨੂੰ ਸਫ਼ਲਤਾਂ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਨਾਲ ਨਿਭਾਉਣ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦੇਣ।
ਡਾ. ਕੁਲਦੀਪ ਮਹਾਜਨ ਡਿਪਟੀ ਡਾਇਰੈਕਟਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਇਸ ਮੇਲੇ ਵਿੱਚ ਵੱਖ ਵੱਖ ਨਸਲਾਂ ਦੇ ਘੋੜੇ, ਮੱਝਾ, ਗਾਵਾਂ, ਬਕੱਰੀਆਂ, ਭੇਡਾਂ, ਸੂਰ ਤੇ ਮੂਰਗੀਆਂ ਦੇ ਨਸਲੀ ਮੁਕਾਬਲੇ, ਗਾਵਾਂ, ਮੱਝਾ ਤੇ ਬਕੱਰੀਆਂ ਦੇ ਦੁੱਧ ਚੁਆਈ ਮੁਕਾਬਲੇ, ਘੋੜੀਆਂ ਦੇ ਨਾਂਚ ਅਤੇ ਸਜਾਵਟੀ ਮੁਕਾਬਲੇ ਅਤੇ ਕੁੱਤਿਆਂ ਦੇ ਸ਼ੋਅ ਕਰਵਾਏ ਜਾਣਗੇ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …

Leave a Reply