ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ) – ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਅਧੀਨ ਤੈ੍ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਯੂਨੀਵਰਸਿਟੀ ਜ਼ੋਨਲ ਯੁਵਕ ਮੇਲੇ ਦੇ ਬੀ.ਡਵੀਜਨ ਵਿੱਚ ਤੀਜੇ ਸਥਾਨ ਤੇ ਰਹਿੰਦਿਆਂ ਟਰਾਫੀ ਹਾਸਲ ਕੀਤੀ।ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਲ ਕੀਤਾ ਹੈ।ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ‘ਏ’ ਜ਼ੋਨ ਵਿੱਚ 14 ਕਾਲਜਾਂ ਨੇ ਹਿੱਸਾ ਲਿਆ ਸੀ ਜਿਸ ਵਿੱਚ ਸਾਡੇ ਕਾਲਜ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਤੇ ਐਲੋਕਿਊਸ਼ਨ ਵਿਚ ਪਹਿਲਾ ਸਥਾਨ, ਕਾਟੂਨਿਕ ਵਿੱਚ ਤੀਜਾ ਅਤੇ ਇਕਾਂਗੀ ਵਿੱਚ ਬੀਬੀ ਹਰਲੀਨ ਕੌਰ ਨੂੰ ਸਰਵੋਤਮ ਐਵਾਰਡ ਮਿਲਿਆ।ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਵਿਖੇ ਕਮਫੈਸਟ ਕਮਰਸ ਵਿਭਾਗ ਵੱਲੋਂ ਕਰਵਾਏ ਗਏ ਫੈਸਟੀਵਲ ਵਿੱਚ ਸਾਡੇ ਕਾਲਜ ਦੇ ਵਿਦਿਆਰਥੀ ਬੀਬੀ ਕਵਲਪ੍ਰੀਤ ਕੌਰ ਤੇ ਬੀਬੀ ਮਨਪ੍ਰੀਤ ਕੌਰ ਨੇ ਰੰਗੋਲੀ ਵਿੱਚ ਪਹਿਲਾ ਤੇ ਸ. ਗੁਰਚਰਨ ਸਿੰਘ ਨੇ ਸਿੱਖੀ ਸਰੂਪ ਵਿੱਚ ਦੂਜਾ ਸਥਾਨ ਹਾਸਲ ਕੀਤਾ।ਇਸ ਸਮੇਂ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਚੰਗੀ ਪੜ੍ਹਾਈ ਕਰਨ ਦੇ ਨਾਲ-ਨਾਲ ਸੱਭਿਆਚਾਰ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਵੀ ਪ੍ਰੇਰਿਆ।
ਇਸ ਮੌਕੇ ਡਾ. ਰੁਪਿੰਦਰ ਸਿੰਘ ਇੰਚਾਰਜ ਯੁਵਕ ਮੇਲਾ, ਡਾ. ਗੁਰਜੰਟ ਸਿੰਘ, ਡਾ.ਕਿਰਨਦੀਪ ਕੌਰ, ਡਾ. ਗੁਰਸ਼ਰਨ ਕੌਰ, ਪ੍ਰੋ. ਕੁਲਬੀਰ ਸਿੰਘ, ਪ੍ਰੋ. ਸੰਦੀਪ ਸਿੰਘ, ਪ੍ਰੋ. ਹਰਿੰਦਰਪਾਲ ਸਿੰਘ, ਪ੍ਰੋ. ਸੁਖਜੀਤ ਸਿੰਘ, ਪ੍ਰੋ. ਮਨਦੀਪ ਕੌਰ, ਪ੍ਰੋ. ਰਣਦੀਪ ਕੌਰ, ਪ੍ਰੋ. ਅਮਰਜੀਤ ਕੌਰ, ਪ੍ਰੋ. ਇੰਦਰਪ੍ਰੀਤ ਕੌਰ, ਪ੍ਰੋ. ਐਨੀ ਚੁੱਗ, ਪ੍ਰੋ. ਸਿਮਰਨਜੀਤ ਕੌਰ ਤੇ ਪ੍ਰੋ. ਕਿਰਨਦੀਪ ਕੌਰ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …