Tuesday, April 14, 2026

ਸ਼ਹੀਦ ਸ. ਕਸ਼ਮੀਰਾ ਸਿੰਘ ਦੇ ਮਾਤਾ ਨਮਿਤ ਅੰਤਿਮ ਅਰਦਾਸ

ਨਵੀਂ ਦਿੱਲੀ, 4, ਨਵੰਬਰ (ਅੰਮ੍ਰਿਤ ਲਾਲ ਮੰਨਣ)- ਸ਼ਹੀਦ ਸ. ਕਸ਼ਮੀਰਾ ਸਿੰਘ ਦੇ ਸਤਿਕਾਰਯੋਗ ਮਾਤਾ ਗੁਰਜੀਤ ਕੌਰ, ਜੋ ਕੁਝ ਸਮਾਂ ਬੀਮਾਰ ਰਹਿਣ ਉਪਰੰਤ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਗੁਰਦੁਆਰਾ ਭੋਰਾ ਸਾਹਿਬ ਗਾਜ਼ੀਆਬਾਦ ਵਿਖੇ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਕੀਰਤਨ ਉਪਰੰਤ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਮਾਤਾ ਗੁਰਜੀਤ ਕੌਰ ਨਮਿਤ ਸ਼ਰਧਾਂਜਲੀ ਭੇਂਟ ਕਰਦਿਆਂ, ਉਨ੍ਹਾਂ ਦੇ ਸ਼ਹੀਦ ਸਪੁਤਰ ਸ. ਕਸ਼ਮੀਰਾ ਸਿੰਘ ਨੂੰ ਵੀ ਯਾਦ ਕੀਤਾ ਅਤੇ ਦਸਿਆ ਕਿ 1987 ਵਿੱਚ ਸ. ਕਸ਼ਮੀਰਾ ਸਿੰਘ ਨੇ ਕਿਵੇਂ ਸਿੱਖ ਕੌਮ ਦੇ ਸਨਮਾਨ ਅਤੇ ਪੰਥ ਦੀ ਚੜ੍ਹਦੀਕਲਾ ਲਈ ਆਪਣੀ ਸ਼ਹਾਦਤ ਦੇ ਦਿੱਤੀ ਸੀ।ਉਨ੍ਹਾਂ ਦਸਿਆ ਕਿ ਸ਼ਹੀਦ ਦੇ ਮਾਤਾ ਜੀ ਦੇ ਸਤਿਕਾਰ ਨੂੰ ਮੁੱਖ ਰਖਦਿਆਂ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਉਪਲਬੱਧ ਕਰਵਾਉਣ ਸਹਿਤ ਉਨ੍ਹਾਂ ਦਾ ਪੂਰਾ-ਪੂਰਾ ਧਿਆਨ ਰਖਿਆ ਗਿਆ ਸੀ।ਜ. ਮਨਜੀਤ ਸਿੰਘ ਜੀ ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਪ੍ਰਦੇਸ਼ ਨੇ ਭੇਜੇ ਆਪਣੇ ਸ਼ੋਕ ਸੁਨੇਹੇ ਵਿੱਚ ਮਾਤਾ ਗੁਰਜੀਤ ਕੌਰ ਦੇ ਅਕਾਲ ਚਲਾਣੇ ਤੇ ਡੂੰਗਾ ਦੁਖ ਪ੍ਰਗਟ ਕਰਦਿਆਂ ਉਨ੍ਹਾਂ ਦੀ ਆਤਮਕ ਸ਼ਾਂਤੀ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ। ਇਸ ਮੌਕੇ ਸ. ਗੁਰਮੀਤ ਸਿੰਘ ਫੈਡਰੇਸ਼ਨ, ਸ. ਜੂਝਾਰ ਸਿੰਘ ਫੈਡਰੇਸ਼ਨ, ਗਾਜ਼ੀਆਬਾਦ ਦੇ ਪਤਵੰਤੇ ਸਿੰਘ ਸ. ਸੁੱਚਾ ਸਿੰਘ ਅਤੇ ਸ. ਦਲਦੀਪ ਸਿੰਘ ਸਹਿਤ ਕਈ ਪ੍ਰਮੁਖ ਹਸਤੀਆਂ ਮਾਤਾ ਜੀ ਨਮਿਤ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਪੁਜੀਆਂ ਹੋਈਆਂ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply