ਨਵੀਂ ਦਿੱਲੀ, 4, ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸ਼ਹੀਦ ਗੰਜ ਤਿਲਕ ਵਿਹਾਰ ਵੱਲੋਂ 1984 ਸਿੱਖ ਕੱਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ਅਤੇ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਬੇਅਦਬੀ ਦੇ ਖਿਲਾਫ਼ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤਕ ਕੈਂਡਲ ਮਾਰਚ ਕੱਢਿਆ ਜਾਵੇਗਾ।5 ਨਵੰਬਰ ਨੂੰ ਸ਼ਾਮ 4.30 ਵਜੇ ਤੋਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਹੋਏ ਉਕਤ ਮਾਰਚ ਸ਼ੁਰੂ ਹੋਵੇਗਾ।ਜਿਸ ਵਿੱਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸਮੂਹ ਕਮੇਟੀ ਮੈਂਬਰ ਅਤੇ ਪੀੜਿਤ ਪਰਿਵਾਰ ਸ਼ਾਮਿਲ ਹੋਣਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media