ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਇਹ ਹੁਕਮ 5 ਜਨਵਰੀ 2016 ਤੱਕ ਲਾਗੂ ਰਹਿਣਗੇ।
ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਤਾਂ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media