Sunday, April 26, 2026

ਡੀ. ਸੀ ਵੱਲੋਂ ਅੱਗ ਲੱਗਣ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਲਈ- ਚਾਰ ਮੈਂਬਰੀ ਕਮੇਟੀ ਦਾ ਗਠਨ

Fire DC Office

ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਲੱਗੀ ਭਿਆਨਕ ਅੱਗ ਦੀ ਮੰਦਭਾਗੀ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਸ੍ਰੀ ਭਗਤ ਨੇ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਗਵਾਈ ਹੇਠ ਚਾਰ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਇਸ ਕਮੇਟੀ ਵਿਚ ਵਧੀਕ ਡਿਪਟੀ ਕਮਿਸ਼ਨਰ ਤੋਂ ਇਲਾਵਾ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1, ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-੨ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ਼ਾਮਿਲ ਹਨ।ਸ੍ਰੀ ਭਗਤ ਨੇ ਦੱਸਿਆ ਕਿ ਇਸ ਅੱਗ ‘ਤੇ ਕਾਬੂ ਪਾਉਣ ਲਈ ਵੱਖ-ਵੱਖ ਅਦਾਰਿਆਂ ਵੱਲੋਂ ਅੱਗ ਬੁਝਾਊ ਦਸਤਿਆਂ ਸਮੇਤ ਫਾਇਰ ਬ੍ਰਿਗੇਡ ਦੀਆਂ ਵੱਡੀ ਗਿਣਤੀ ਵਿਚ ਗੱਡੀਆਂ ਭੇਜੀਆਂ ਗਈਆਂ, ਜਿਸ ਸਦਕਾ ਦੇਰ ਸ਼ਾਮ ਤੱਕ ਇਸ ਭਿਆਨਕ ਅੱਗ ‘ਤੇ ਕਾਬੂ ਪਾਇਆ ਸਕਿਆ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜਣ ਵਾਲਿਆਂ ਵਿਚ ਨਗਰ ਨਿਗਮ ਤੋਂ ਇਲਾਵਾ ਸੇਵਾ ਸੰਮਤੀ, ਏਅਰਪੋਰਟ ਅਥਾਰਟੀ ਆਫ ਇੰਡੀਆ, ਭਾਰਤੀ ਫ਼ੌਜ, ਏਅਰ ਫੋਰਸ, ਟ੍ਰਿਲੀਅਮ ਮਾਲ, ਅਲਫਾ ਵਨ, ਰਾਧਾ ਸਵਾਮੀ ਸਤਸੰਗ ਬਿਆਸ, ਖੰਨਾ ਪੇਪਰ ਮਿੱਲ ਆਦਿ ਸ਼ਮਿਲ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply