Thursday, March 5, 2026

ਹੁਸ਼ਿਆਰਪੁਰ ਵਿੱਚ ਲੱਗਾ ਖੇਤਰੀ ਸਰਸ ਮੇਲਾ ਪੂਰੀ ਸ਼ਾਨੋ-ਸ਼ੌਕਤ ਨਾਲ ਸੰਪੰਨ

ਸ਼ਿਲਪਕਾਰਾਂ ਨੇ 12 ਰੋਜ਼ਾ ਮੇਲੇ ਵਿੱਚ ਕੀਤੀ ਕਰੀਬ ਸਵਾ 2 ਕਰੋੜ ਦੀ ਵਿਕਰੀ

PPN0411201507

PPN0411201508

ਹੁਸ਼ਿਆਰਪੁਰ, 4 ਨਵੰਬਰ (ਸਤਵਿੰਦਰ ਸਿੰਘ) – ਹੁਸ਼ਿਆਰਪੁਰ ਦੇ ਆਊਟਡੋਰ ਸਟੇਡੀਅਮ ਵਿਖੇ ਕਰਵਾਇਆ ਗਿਆ ਖੇਤਰੀ ਸਰਸ ਮੇਲਾ ਅੱਜ ਹੁਸ਼ਿਆਰਪੁਰ ਅਤੇ ਨੇੜਲੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿੱਠੀਆਂ ਯਾਦਾਂ ਦਿੰਦਾ ਹੋਇਆ ਪੂਰੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ ਹੈ।ਸਮਾਪਤੀ ਸਮਾਰੋਹ ‘ਤੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਜੇਲ੍ਹਾਂ, ਸੈਰ-ਸਪਾਟਾ ਅਤੇ ਸਭਿਆਚਾਰ ਮਾਮਲੇ ਮੰਤਰੀ ਸz. ਸੋਹਨ ਸਿੰਘ ਠੰਡਲ ਪੁੱਜੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨਿੰਦਿਤਾ ਮਿਤਰਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਸਰਬਜੋਤ ਸਿੰਘ ਸਾਬੀ ਅਤੇ ਮੇਲੇ ਦੇ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ।ਇਸ ਮੌਕੇ ਸz. ਠੰਡਲ ਨੇ ਕਿਹਾ ਕਿ ਹੁਸ਼ਿਆਰਪੁਰ ਦਾ ਖੇਤਰੀ ਸਰਸ ਮੇਲਾ ਇਕ ਸਫ਼ਲ ਮੇਲਾ ਬਣਕੇ ਉਭਰਿਆ ਹੈ, ਜਿਸ ਵਿਚ ਲੱਖਾਂ ਇਲਾਕਾ ਵਾਸੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਖੇਤਰੀ ਸਰਸ ਮੇਲੇ ਦੇਸ਼ ਦੇ ਹਰ ਕੋਨੇ ਵਿਚ ਲੱਗਣੇ ਚਾਹੀਦੇ ਹਨ, ਕਿਉਂਕਿ ਇਹ ਮੇਲੇ ਦੇਸ਼ ਦੀ ਏਕਤਾ ਨੂੰ ਦਰਸਾਉਂਦੇ ਹਨ। ਸz. ਠੰਡਲ ਨੇ ਕਿਹਾ ਕਿ ਪੰਜਾਬ ਮੇਲਿਆਂ ਦੀ ਧਰਤੀ ਹੈ ਅਤੇ ਇਨ੍ਹਾਂ ਮੇਲਿਆਂ ਰਾਹੀਂ ਸੂਬੇ ਦੀ ਝਲਕ ਦੇਖੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਸੂਬੇ ਦੇ ਸਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਕਿਉਂਕਿ ਪੰਜਾਬੀ ਸਭਿਆਚਾਰ ਬੜਾ ਅਮੀਰ ਅਤੇ ਇਸ ਅਮੀਰ ਵਿਰਸੇ ਨੂੰ ਸਾਂਭਣ ਲਈ ਪੰਜਾਬ ਵਾਸੀਆਂ ਨੂੰ ਵੀ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੇਲਿਆਂ ਦੀ ਧਰਤੀ ਹੈ ਅਤੇ ਖੇਤਰੀ ਸਰਸ ਮੇਲੇ ਮਨੋਰੰਜਨ ਦੇ ਨਾਲ-ਨਾਲ ਗਿਆਨ ਵਿਚ ਵੀ ਵਾਧਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਨੇੜਲੇ ਜ਼ਿਲ੍ਹਿਆਂ ਦੇ ਲੋਕਾਂ ਨੂੰ 12 ਰੋਜ਼ਾ ਚੱਲੇ ਇਸ ਮੇਲੇ ਵਿਚ ਭਾਰਤ ਦੇ ਕਰੀਬ 24 ਰਾਜਾਂ ਦੇ ਸਭਿਆਚਾਰ ਨੂੰ ਇਕ ਮੰਚ ‘ਤੇ ਦੇਖਣ ਦਾ ਮੌਕਾ ਮਿਲਿਆ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਧਾਈ ਦਾ ਪਾਤਰ ਹੈ।ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਨਤਾ ਨੂੰ ਦੇਸ਼ ਦੇ ਵੱਖ-ਵੱਖ ਸਭਿਆਚਾਰ ਅਤੇ ਕਲਾਕ੍ਰਿਤੀਆਂ ਨੂੰ ਦਰਸਾਉਂਦੇ ਇਸ ਮੇਲੇ ਨੂੰ ਦੇਖਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੀ ਜਨਤਾ ਨੂੰ ਵਿਰਾਸਤ ਸਾਂਭਣ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੇਲੇ ਵਿਚ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਵਲੋਂ ਕਰੀਬ ਸਵਾ 2 ਕਰੋੜ ਰੁਪਏ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਦਸਤਕਾਰ ਸੈਲਫ ਹੈਲਪ ਗਰੁੱਪਾਂ ਰਾਹੀਂ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਹੱਥ ਨਾਲ ਬਣੀਆਂ ਵਸਤਾਂ ਵੇਚ ਕੇ ਆਪਣੇ ਪਰਿਵਾਰ ਚਲਾ ਰਹੇ ਹਨ ਅਤੇ ਇਲਾਕਾ ਵਾਸੀਆਂ ਨੇ ਕਰੋੜਾਂ ਰੁਪਏ ਦੀ ਖਰੀਦੋ-ਫਰੋਖਤ ਕਰਕੇ ਇਨ੍ਹਾਂ ਦਸਤਕਾਰਾਂ ਦੀ ਆਰਥਿਕਤਾ ਵਿਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਰੀਬ ਸਵਾ 2 ਲੱਖ ਤੋਂ ਵੱਧ ਜਨਤਾ ਵਲੋਂ ਮੇਲੇ ਦਾ ਆਨੰਦ ਮਾਣਿਆ ਗਿਆ ਹੈ, ਜਦਕਿ 10 ਸਾਲ ਤੋਂ ਘੱਟ ਉਮਰ ਦੇ ਬੱਚੇ ਅਤੇ ਸਰਕਾਰੀ ਸਕੂਲਾਂ ਦੀ ਐਂਟਰੀ ਬਿਲਕੁੱਲ ਮੁਫਤ ਸੀ। ਉਨ੍ਹਾਂ ਭਾਰੀ ਗਿਣਤੀ ਵਿਚ ਪੁੱਜੇ ਲੱਖਾਂ ਲੋਕਾਂ ਦਾ ਮੇਲਾ ਸਫ਼ਲ ਬਣਾਉਣ ‘ਤੇ ਧੰਨਵਾਦ ਕਰਨ ਦੇ ਨਾਲ-ਨਾਲ ਮੀਡੀਆ ਦਾ ਧੰਨਵਾਦ ਵੀ ਕੀਤਾ। ਉਧਰ ਅੱਜ ਮੇਲੇ ਦੇ ਆਖਰੀ ਦਿਨ ਵੀ ਇਲਾਕਾ ਵਾਸੀਆਂ ਦੀ ਕਾਫੀ ਭੀੜ ਦਿਖਾਈ ਦਿੱਤੀ ਅਤੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਵੀ ਭਾਰੀ ਗਿਣਤੀ ਵਿਚ ਪੁੱਜੇ ਹੋਏ ਸਨ। ਅੱਜ ਜਿੱਥੇ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਨੇ ਆਪਣੇ ਫਨ ਦਾ ਮੁਜ਼ਾਹਰਾ ਕੀਤਾ, ਉਥੇ ਕਮਲਾ ਨਹਿਰੂ ਕਾਲਜ ਫਗਵਾੜਾ, ਡੀ.ਏ.ਵੀ ਕਾਲਜ ਅਤੇ ਹੋਰ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸz. ਠੰਡਲ ਨੇ ਇਸ ਮੌਕੇ ਜਿੱਥੇ ਖੇਤਰੀ ਸਰਸ ਮੇਲੇ ਨੂੰ ਸਫ਼ਲ ਬਣਾਉਣ ਲਈ ਯੋਗਦਾਨ ਪਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ, ਉਥੇ ਮੇਲੇ ਦੌਰਾਨ ਸਭਿਆਚਾਰ ਪ੍ਰੋਗਰਾਮ ਪੇਸ਼ ਕਰਨ ਵਾਲੇ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ, ਵੱਖ-ਵੱਖ ਰਾਜਾਂ ਦੇ ਕਲਾਕਾਰਾਂ, ਸ਼ਿਲਪਕਾਰਾਂ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਸੌਂਪੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੀ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਹੁਲ ਚਾਬਾ, ਐਸ.ਡੀ.ਐਮ. ਹੁਸ਼ਿਆਰੁਪਰ ਸ਼੍ਰੀ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਦਸੂਹਾ ਸ਼੍ਰੀ ਬਰਜਿੰਦਰ ਸਿੰਘ, ਐਸ.ਡੀ.ਐਮ. ਮੁਕੇਰੀਆਂ ਸ਼੍ਰੀ ਹਰਚਰਨ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਸ਼੍ਰੀ ਅਮਰਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਮੈਡਮ ਨਵਨੀਤ ਕੌਰ ਬੱਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀ ਦਰਬਾਰਾ ਸਿੰਘ ਰੰਧਾਵਾ, ਯੂਥ ਆਗੂ ਸ਼੍ਰੀ ਰਵਿੰਦਰ ਠੰਡਲ ਅਤੇ ਸ਼੍ਰੀ ਬਲਰਾਜ ਸਿੰਘ ਚੌਹਾਨ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply