ਖਾਲੜਾ, 4 ਨਵੰਬਰ ( ਲਖਵਿੰਦਰ ਗੌਲਣ, ਰਿੰਪਲ ਗੌਲਣ) – ਆਮ ਆਦਮੀ ਪਾਰਟੀ ਦੇ ਬੂਥ ਰੀਡਰ ਸਤਨਾਮ ਸਿੰਘ ਜੰਡ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਡੱਰ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜਣ। ਅੱਜ ਇਥੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜੰਡ ਨੇ ਕਿਹਾ ਕਿ ਅਕਾਲੀ ਦਲ, ਕਾਗਰਸ ਜਾਂ ਕੋਈ ਆਮ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜਨਾ ਚਾਹੇ ਤਾਂ ਉਹ ਬਿਨਾ ਕਿਸੇ ਦੇ ਡਰ ਤੇ ਦਬਾਅ ਦੇ ਆਮ-ਆਦਮੀ ਪਾਰਟੀ ਨਾਲ ਜੁੜ ਸਕਦਾ ਹੈ।ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਲੋੜ ਪੈਣ ‘ਤੇ ਹਰ ਤਰਾਂ ਦੀ ਮਦਦ ਕੀਤੀ ਜਾਵੇਗੀ।ਜੰਡ ਨੇ ਕਿਹਾ ਕੀ ਕੁੱਝ ਆਗੂ ਵਾਲੇ ਆਮ ਆਦਮੀ ਪਾਰਟੀ ਨਾਲ ਜੁੜਨ ਵਾਲੇ ਲੋਕਾਂ ‘ਤੇ ਦਬਾਅ ਪਾ ਕੇ ਉਨਾਂ ਨੂੰ ਡਰਾ ਧਮਕਾ ਕੇ ਗੁੰਮਰਾਹ ਕਰਨ ਦੀਆਂ ਕੋਸ਼ਸ਼ਾਂ ਵਿੱਚ ਹਨ, ਲੇਕਿਨ ਆਮ ਆਦਮੀ ਪਾਰਟੀ ਲੋਕਾ ਦੇ ਦਿਲਾਂ ਦੀ ਧੜਕਣ ਬਣ ਚੁੱਕੀ ਹੈ, ਜਿਸ ਦਾ ਸਬੂਤ ਆਉਣ ਵਾਲੀਆਂ ਵਿਧਾਨ ਸ਼ਭਾ ਚੋਣਾ ਵਿਚ ਸਾਹਮਣੇ ਆਵੇਗਾ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media