ਅੰਮ੍ਰਿਤਸਰ, 5 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਜਨਵਰੀ 2016 ਤੱਕ ਲਾਗੂ ਰਹਿਣਗੇ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ‘ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਿਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media