Friday, March 6, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 46ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ

GNDU

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 46ਵਾਂ ਸਥਾਪਨਾ ਦਿਵਸ 24 ਨਵੰਬਰ (ਮੰਗਲਵਾਰ) ਨੂੰ ਮਨਾਉਣ ਜਾ ਰਹੀ ਹੈ। ਇਸ ਦਿਨ ਦੇ ਜਸ਼ਨਾਂ ਦਾ ਆਰੰਭ ਸਵੇਰੇ 7.45 ਵਜੇ ਗੁਰਦੁਆਰਾ ਸਾਹਿਬ ਵਿਖੇ ਭੋਗ ਸ੍ਰੀ ਅਖੰਡ ਪਾਠ ਉਪਰੰਤ ਸ਼ਬਦ ਕੀਰਤਨ ਅਤੇ ਅਰਦਾਸ ਨਾਲ ਹੋਵੇਗਾ। ਇਸ ਮੌਕੇ ਲੱਗਣ ਵਾਲੀਆਂ ਪ੍ਰਦਰਸ਼ਨੀਆਂ ਮੁੱਖ ਆਕਰਸ਼ਣ ਦਾ ਕੇਂਦਰ ਹੋਣਗੀਆਂ ਜਿਨ੍ਹਾਂ ਵਿਚ ਪੁਸਤਕਾਂ, ਦੁਰਲਭ ਹੱਥ ਲਿਖਤ ਖਰੜੇ, ਦੁਰਲਭ ਫੋਟੋਆਂ, ਪੇਂਟਿੰਗ ਅਤੇ ਲੋਕ ਕਲਾ ਨਾਲ ਸਬੰਧਤ ਪ੍ਰਦਰਸ਼ਨੀਆਂ ਸ਼ਾਮਿਲ ਹਨ। ਇਸ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਵੱਲੋਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਇਸ ਸਬੰਧੀ ਦੱਸਿਆ ਕਿ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ, ਮਾਨਯੋਗ ਗਵਰਨਰ ਪੰਜਾਬ ਅਤੇ ਯੂਨੀਵਰਸਿਟੀ ਦੇ ਕੁਲਪਤੀ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਪ੍ਰੋਫੈਸਰ ਮਰੀਨਲ ਮੀਰੀ, ਮਾਨਯੋਗ ਮੈਂਬਰ ਪਾਰਲੀਮੈਂਟ (ਰਾਜ ਸਭਾ) ਤੇ ਚੇਅਰਮੈਨ, ਇੰਡੀਅਨ ਕੌਂਸਲ ਆਫ ਫਿਲਾਸਫੀਕਲ ਰੀਸਰਚ, ਨਵੀਂ ਦਿੱਲੀ ਅਤੇ ਪ੍ਰੋ. ਬਲਵੰਤ ਸਿੰਘ ਢਿੱਲੋਂ, ਸਾਬਕਾ ਡਾਇਰੈਕਟਰ, ਸੈਂਟਰ ਆਨ ਸਟੱਡੀਜ਼ ਇਨ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਮੌਕੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਸਵੇਰੇ 11.00 ਵਜੇ ਵਿਦਿਅਕ ਭਾਸ਼ਣ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ਦੁਰਲੱਭ ਪੁਸਤਕਾਂ ਤੇ ਹੱਥ ਲਿਖਤ ਖਰੜਿਆਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਏਗੀ। ਭਾਈ ਗੁਰਦਾਸ ਲਾਇਬ੍ਰੇਰੀ ਦੇ ਨਜ਼ਦੀਕ ਪੇਂਟਿੰਗ ਪ੍ਰਦਰਸ਼ਨੀ ਅਤੇ ਲੋਕ ਕਲਾ ਪ੍ਰਦਰਸ਼ਨੀ ਵੀ ਲੱਗੇਗੀ, ਜਿਸ ਵਿਚ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਵਲੋਂ ਲੋਕ ਕਲਾ ਨਾਲ ਸਬੰਧਤ ਵਸਤਾਂ ਦੀ ਨੁਮਾਇਸ਼ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਵੱਲੋਂ ਬਣਾਏ ਗਏ ਚਿੱਤਰ ਵੀ ਪ੍ਰਦਰਸ਼ਿਤ ਵੀ ਕੀਤੇ ਜਾਣਗੇ।  ਪ੍ਰੋ. ਢਿੱਲੋਂ ਨੇ ਦੱਸਿਆ ਕਿ ਇਸ ਦਿਨ ਗੁਰੂ-ਕਾ-ਲੰਗਰ ਸੈਨੇਟ ਹਾਲ ਵਿਖੇ ਦੁਪਹਿਰ 1.00 ਵਜੇ ਆਰੰਭ ਹੋਵੇਗਾ ਅਤੇ ਸ਼ਾਮੀਂ ਯੂਨੀਵਰਸਿਟੀ ਹਾਕੀ ਮੈਦਾਨ ਵਿਚ ਪ੍ਰਦਰਸ਼ਨੀ ਹਾਕੀ ਮੈਚ ਹੋਵੇਗਾ। ਇਸੇ ਤਰ੍ਹਾਂ ਸ਼ਾਮ 7 ਤੋਂ 8 ਵਜੇ ਤਕ ਗੁਰਦਵਾਰਾ ਸਾਹਿਬ ਵਿਖੇ ਕੀਰਤਨ ਦਰਬਾਰ ਹੋਵੇਗਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply