Thursday, March 5, 2026

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸਕੂਲਾਂ ਵੱਲੋਂ ‘ਕਾਲੀ ਦਿਵਾਲੀ’ ਦਾ ਸਮੱਰਥਨ

Ikwak Patti

ਅੰਮ੍ਰਿਤਸਰ, 5 ਨਵੰਬਰ (ਗੁਰਪ੍ਰੀਤ ਸਿੰਘ)- ਕੁੱਝ ਸਮੇਂ ਤੋਂ ਪੰਜਾਬ ਵਿੱਚ ਕਿਸੇ ਸਾਜ਼ਿਸ਼ ਤਹਿਤ ਮਨੁੱਖਤਾ ਦੇ ਰਹਿਬਰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ’ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਸਮੁੱਚੇ ਪੰਥ ਵੱਲੋਂ ਇਸ ਸਾਲ ਦਿਵਾਲੀ ਦੇ ਤਿਉਹਾਰ ਨੂੰ ਬਿਨ੍ਹਾਂ ਦੀਪਮਾਲਾ ਅਤੇ ਆਤਿਸ਼ਬਾਜ਼ੀ ਦੇ ‘ਕਾਲੀ ਦਿਵਾਲੀ’ ਵਜੋਂ ਮਨਾਉਣ ਦੇ ਫੈਸਲੇ ਦਾ ਸਮੱਰਥਨ ਕਰਦਿਆਂ ਹੋਇਆ ਸਿੱਖ ਸੰਸਥਾਵਾਂ ਨੇ ਆਪਣੇ ਤੌਰ ‘ਤੇ ਵੀ ਇਸ ਦੇ ਪ੍ਰਚਾਰ ਲਈ ਯਤਨ ਆਰੰਭ ਕਰ ਦਿੱਤੇ ਹਨ।ਇਸ ਸਬੰਧੀ ਗੱਲਬਾਤ ਕਰਦਿਆਂ ਫਤਿਹ ਫਾਊਂਡੇਸ਼ਨ ਦੇ ਸਕੱਤਰ ਸ. ਪਵਿੱਤਰਜੀਤ ਸਿੰਘ ਅਤੇ ਜਨਰਲ ਸਕੱਤਰ ਸ. ਸਵਿੰਦਰ ਸਿੰਘ ਲਾਡੀ ਨੇ ਅੱਜ ਇੱਕ ਸਾਂਝੇ ਬਿਆਨ ਵਿੱਚ ਦੱਸਿਆ ਕਿ ਉਨ੍ਹਾਂ ਨੇ ਫਾਊਂਡੇਸ਼ਨ ਵੱਲੋਂ ਕਾਲੀ ਦਿਵਾਲੀ ਮਨਾਉਣ ਸਬੰਧੀ ਵੱਡੀ ਗਿਣਤੀ ‘ਚ ਇਸ਼ਤਿਹਾਰ ਛਪਵਾ ਕੇ ਸੰਗਤਾਂ ਨੂੰ ਜਾਗਰੂਕ ਕਰਨਾ ਅਰੰਭਿਆ ਗਿਆ ਹੈ ਅਤੇ ਨਾਲ ਹੀ ਇਲਾਕੇ ਦੇ ਸਮੂਹ ਸਕੂਲਾਂ ਤੱਕ ਨਿੱਜੀ ਪਹੁੰਚ ਕਰਕੇ ਇੱਕ ਪੱਤਰ ਜਾਰੀ ਕਰਕੇ ਇਸ ਵਾਰ ‘ਕਾਲੀ ਦਿਵਾਲੀ’ ਮਨਾਉਣ ਦੀ ਅਪੀਲ ਕੀਤੀ ਗਈ ਹੈ ਅਤੇ ਸੈਂਕੜੇ ਸਕੂਲਾਂ ਵੱਲੋਂ ਇਸ ਗੱਲ ਨੂੰ ਪ੍ਰਵਾਨਗੀ ਦਿੰਦਿਆ ਪੰਥਕ ਏਕਤਾ ਦਾ ਸਬੂਤ ਦਿੱਤਾ ਹੈ ।ਇਸ ਦੇ ਨਾਲ ਹੀ ਫਾਉਂਡੇਸ਼ਨ ਦੇ ਸਰਪ੍ਰਸਤ ਤੇ ਨੌਜਵਾਨ ਆਗੂ ਸ. ਇਕਵਾਕ ਸਿੰਘ ਪੱਟੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਿੱਖ ਮਨਾਂ ਨੂੰ ਪੁੱਜੀ ਠੇਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਕੂਲਾਂ ਦੇ ਨਾਲ ਨਾਲ ਇਲਾਕੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਵੀ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਜਾਰੀ ਹੈ ਤਾਂ ਕਿ ਸਮੁੱਚੇ ਪੰਥ ਵਿੱਚ ਇਕਸਾਰਤਾ ਕਾਇਮ ਕਰਕੇ ਸਿੱਖ ਸੰਗਤਾਂ ਆਪਣਾ ਰੋਸ ਦਰਜ ਕਰਵਾਉਣ।ਸ. ਪੱਟੀ ਨੇ ਅਪੀਲ ਕੀਤੀ ਕਿ ਸਮੁੱਚਾ ਪੰਥ ਇਸ ਫੈਸਲੇ ‘ਤੇ ਮੁਹਰ ਲਗਾ ਕੇ ਏਕਤਾ ਦਾ ਸਬੂਤ ਪੇਸ਼ ਕਰੇ ਅਤੇ ਕਾਲੀ ਦਿਵਾਲੀ ਮਨਾਉਂਦਿਆਂ ਹੋਇਆਂ ਆਪਣੇ ਘਰਾਂ ਦੀਆਂ ਛੱਤਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਰੋਸ ਦਾ ਪ੍ਰਗਟਾਵਾ ਕਰੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply