Saturday, October 17, 2026

ਹਰਜੀਤ ਸਿੰਘ ਸੱਜਣ ਨੂੰ ਕੈਨੇਡਾ ਸਰਕਾਰ ਵਿੱਚ ਰੱਖਿਆ ਮੰਤਰੀ ਬਣਨ ‘ਤੇ ਸ਼੍ਰੋਮਣੀ ਕਮੇਟੀ ਨੇ ਦਿਤੀ ਵਧਾਈ

ਅੰਮ੍ਰਿਤਸਰ, ੫ ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਦੀ ਨਵੀਂ ਬਣੀ ਟਰੂਡੋ ਸਰਕਾਰ ਵਿੱਚ ਸ. ਹਰਜੀਤ ਸਿੰਘ ਸ’ਜਣ ਦੇ ਰ’ਖਿਆ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਬਹੁਤ ਹੀ ਘੱਟ ਵੱਸੋਂ ਵਾਲੀ ਸਿੱਖਾਂ ਦੀ ਅਬਾਦੀ ਵਿਚੋਂ ਉੱਭਰਦਿਆਂ ਕੈਨੇਡਾ ਵਿੱਚ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਕੇ ਉਥੋਂ ਦੀ ਟਰੂਡੋ ਸਰਕਾਰ ਵਿੱਚ ਪਹਿਲੇ ਸਿੱਖ ਰੱਖਿਆ ਮੰਤਰੀ ਬਣ ਕੇ ਸ. ਹਰਜੀਤ ਸਿੰਘ ਸੱਜਣ ਨੇ ਸਿੱਖਾਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਵ’ਲੋਂ ਕੈਨੇਡਾ ਸਰਕਾਰ ਵਿੱਚ ਬਣੇ ਪੰਜਾਬੀ ਮੰਤਰੀ ਸ. ਹਰਜੀਤ ਸਿੰਘ ਸੱਜਣ ਤੋਂ ਇਲਾਵਾ ਸ. ਨਵਦੀਪ ਸਿੰਘ ਬੈਂਸ, ਸ. ਅਮਰਜੀਤ ਸਿੰਘ ਸੋਹੀ ਅਤੇ ਬੀਬੀ ਬਰਦੀਸ਼ ਝੱਗਰ ਨੂੰ ਵੀ ਹਾਰਦਿਕ ਵਧਾਈ ਦੇਂਦਿਆਂ ਕਿਹਾ ਕਿ ਅੱਜ ਸਿੱਖ ਗਲੋਬਲ ਪੱਧਰ ਤੇ ਆਪਣੀ ਮਿਹਨਤ ਸਦਕਾ ਪੰਜਾਬ ਅਤੇ ਪੰਜਾਬੀਅਤ ਦਾ ਪੂਰੀ ਦੁਨੀਆਂ ਵਿੱਚ ਨਾਮ ਰੌਸ਼ਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਬੇਸ਼ੱਕ ਸਿੱਖ ਕੌਮ ਘੱਟ ਗਿਣਤੀ ਵਜੋਂ ਜਾਣੀ ਜਾਂਦੀ ਹੈ, ਪਰ ਇਨ੍ਹਾਂ ਦੀ ਕਾਰਗੁਜ਼ਾਰੀ ਨੇ ਦੁਨੀਆਂ ਵਿੱਚ ਇਨ੍ਹਾਂ ਦੇ ਅਕਸ ਨੂੰ ਵੱਡੇ ਪੱਧਰ ਤੇ ਉਭਾਰਿਆ ਹੈ।ਇਹ ਸਭ ਗੁਰੂ ਸਾਹਿਬਾਨ ਦੀ ਬਖਸ਼ਿਸ਼ ਸਦਕਾ ਹੀ ਸੰਭਵ ਹੋ ਸਕਿਆ ਹੈ ਕਿ ਭਾਰਤ ਦੇ ਛੋਟੇ ਜਿਹੇ ਖਿੱਤੇ ਵਿੱਚੋਂ ਉੱਭਰੀ ਇਹ ਕੌਮ ਸੰਸਾਰ ਦੇ ਨਕਸ਼ੇ ਤੇ ਪ੍ਰਵਾਨੀ ਗਈ ਹੈ ਅਤੇ ਆਪਣੇ ਹੁਨਰ ਸਦਕਾ ਵੱਡੀਆਂ ਤਲਿਸਮੀ ਪਦਵੀਆਂ ਤੇ ਸੁਭਾਇਮਾਨ ਹੋ ਗਈ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply