Saturday, April 4, 2026

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸ਼ਹੀਦ ਸਿੰਘਾਂ ਨੂੰ ਸ਼ਰਧਾਜਲੀ ਗੁਰਮਤਿ ਸਮਾਗਮ ਕਰਵਾਏ

ਵਹਿਮਾਂ ਭਰਮਾਂ ਨੂੰ ਛੱਡ ਕੇ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ-ਬਾਬਾ ਗੁਰਪਿਆਰ ਸਿੰਘ

PPN0611201501

ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿਛਲੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਤੇ ਸੰਘਰਸ਼ ਕਰਨ ਸਮੇਂ ਸ਼ਹੀਦ ਹੋਏ ਦੋ ਸਿੰਘਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਮੁਹੱਲਾ ਗੇਟ ਹਾਜੀ ਰਤਨ ਵਿਖੇ ਸਥਿੱਤ ਨੌਜਵਾਨਾਂ ਦੀ ਬਣੀ ਸ਼੍ਰੀ ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਉਣ ਉਪ੍ਰੰਤ ਰਾਤ ਸਮੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਕਥਾ ਕੀਰਤਨ ਦੀਵਾਨ ਸਜਾਏ ਗਏ। ਇਸ ਸਮੇਂ ਬਾਬਾ ਗੁਰਪਿਆਰ ਸਿੰਘ ਸਿਵੀਆਂ ਵਾਲਿਆਂ ਨੇ ਸਤਿਕਾਰ ਅਦਬ ਨਾਲ ਬੈਠੀ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਅਸੀਂ ਸੁਚੇਤ ਹੁੰਦੇ ਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਹੀਂ ਹੋਣੀ ਸੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਲਈ ਸਰਕਾਰੀ ਏਜੰਸੀਆਂ ਵਲੋਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਸੰਗਤ ਨੂੰ ਸੁਚੇਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡਾ ਸਿੱਖੀ ਲਿਬਾਸ ਪੰਥ ਦੋਖੀਆਂ ਦੀਆਂ ਅੱਖਾਂ ਵਿੱਚ ਰੜਕਨ ਲੱਗ ਪਿਆ ਹੈ। ਅੱਜ ਸਿੱਖ ਗੁਰਮਤਿ ਨਾਲ ਜੁੜ ਰਹੇ ਹਨ ਤੇ ਗੁਰਬਾਣੀ ਦੀ ਰੌਸ਼ਨੀ ਵਿੱਚ ਵਹਿਮਾ ਭਰਮਾ ਨੂੰ ਤਿਆਗ ਕੇ ਆਪਣਾ ਜੀਵਨ ਗੁਜ਼ਾਰਨਾ ਚਾਹੁੰੇਦੇ ਹਨ ਪਰ ਪੰਥੀ ਦੋਖੀ ਏਜੰਸੀਆਂ ਦੇ ਬੰਦਿਆਂ ਨੂੰ ਇਹ ਬਰਦਾਸ਼ਤ ਨਹੀ ਹੋ ਰਿਹਾ।ਉਨ੍ਹਾਂ ਸਮੂਹ ਸੰਗਤਾਂ ਨੂੰ ਖਾਲਸਾਈ ਲਿਬਾਸ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜਨ ਲਈ ਕਿਹਾ।ਇਸ ਮੌਕੇ ਬਾਬਾ ਗੁਰਪਿਆਰ ਸਿੰਘ ਨੇ ਕਿਹਾ ਕਿ ਗੁਰੂੁ ਗ੍ਰੰਥ ਸਾਹਿਬ ਦੀ ਬੇਅਦਬੀ ਸਿੱਖਾਂ ਲਈ ਅਸਹਿ ਅਤੇ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ, ਸੁਬੇਗ ਸਿੰਘ ਤੇ ਸਹਿਬਾਜ ਸਿੰਘ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਸੰਘਰਸ਼ ਕਰਦੀ ਆਈ ਹੈ ਅਤੇ ਆਪਣੀ ਕਿਸੇ ਵੀ ਹੇਠੀ ਨੂੰ ਸਹਿਣ ਨਹੀਂ ਕਰਦੀ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਸਿੱਖ ਪੰਥ ਨੇ ਮਤੇ ਪਾ ਕੇ ਹੁਕਮ ਕੀਤਾ ਹੈ ਕਿ ਗੁਰੂੁ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਕਾਲੀ ਦੀਵਾਲੀ ਮਨਾਉਣੀ ਹੈ ਅਤੇ ਕਿਸੇ ਨੇ ਵੀ ਆਪਣੇ ਘਰਾਂ ਵਿੱਚ ਦੀਵੇ ਨਹੀਂ ਬਾਲਣੇ, ਉਸੇ ਤਰ੍ਹਾਂ ਸਾਰੇ ਮਤਿਆਂ ਉੱਪਰ ਫੁੱਲ ਚੜ੍ਹਾਉਣ।ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜਰੀ ਭਰੀ। ਸਮਾਪਤੀ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਗੁਰਦੁਆਰਾ ਗੋਬਿੰਦ ਪੁਰਾ ਦੇ ਹੈੱਡ ਗ੍ਰੰਥੀ ਬਾਬਾ ਗੁਰਚਰਨ ਸਿੰਘ ਨੇ ਕੀਤੀ।ਇਸ ਸਮੇਂ ਸੁਸਾਇਟੀ ਦੇ ਗੁਰਮੇਲ ਸਿੰਘ, ਰਾਜ ਸਿੰਘ, ਜਸਵੀਰ ਸਿੰਘ, ਜੋਗਿੰਦਰ ਸਿੰਘ, ਸ਼ੰਟੀ ਸਿੰਘ, ਲੱਖਾ ਸਿੰਘ, ਅਮਨਦੀਪ ਸਿੰਘ, ਭੁਪਿੰਦਰ ਸਿੰਘ, ਜਰਨੈਲ ਸਿੰਘ, ਕ੍ਰਿਸ਼ਨ ਸਿੰਘ ਨੇ ਯੋਗਦਾਨ ਪਾਇਆ। ਇਸ ਤੋਂ ਇਲਾਵਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜੀਵਨ ਸਿੰਘ ਹਾਜਰ ਸਨ। ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਿਆ।

Check Also

ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …

Leave a Reply