Saturday, April 4, 2026

ਦੋ ਦਿਨਾਂ ਐੈੈਥਲੈਟਿਕ ਮੀਟ ਕਰਵਾਈ

PPN0611201502

ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿੰਦਗੀ ਵਿੱਚ ਖੇਡਾਂ ਦੀ ਮਹੱਤਤਾ ਨੂੰ ਬਰਕਰਾਰ ਰੱਖਦੇ ਹੋਏ ਦੋ ਦਿਨਾਂ ਐੈੈਥਲੈਟਿਕ ਮੀਟ ਪ੍ਰਿੰਸੀਪਲ ਜਸਦੀਪ ਕੌਰ ਮਾਨ ਦੀ ਯੋਗ ਅਗਵਾਈ ਹੇਠ ਕਰਵਾਈ ਗਈ।ਇਸ ਮੌਕੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਹਾਊਸ ਮੁਕਾਬਲੇ ਕਰਵਾਏ ਗਏ। ਮੁੱਖ ਮਹਿਮਾਨ ਦੀ ਭੂਮਿਕਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਨਿਭਾਈ ਗਈ।ਮੁੱਖ ਮਹਿਮਾਨ ਵਲੋਂ ਸ਼ਮਾਂ ਰੋਸ਼ਨ ਕਰਕ ਖੇਡਾਂ ਦਾ ਆਗਾਜ਼ ਕੀਤਾ ਗਿਆ।ਸਕੂਲ ਦੇ ਸਟੇਟ ਪੱਧਰ ਦੇ ਖਿਡਾਰੀਆਂ ਹਰਸ਼ਿਤ ਤਿਵਾੜੀ, ਸ਼ੁਭਮ ਵਿਸ਼ਟ, ਵਿਸ਼ਾਲ ਕੁਮਾਰ ਅਤੇ ਵਿਵੇਕ ਨੇ ਮਸ਼ਾਲ ਰੋਸ਼ਨ ਕੀਤੀ।ਇਸ ਮੌਕੇ ਖਿਡਾਰੀਆਂ, ਪ੍ਰਿੰਸੀਪਲ ਅਤੇ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ। ਪਿਛਲੇ ਸਾਨ ਦੇ ਸਟੇਟ ਲੇਵਲ ਦੇ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਮੈਡਲਾਂ ਨਾਲ ਸਮਨਮਾਨਤ ਕੀਤਾ ਗਿਆ। ਸਕੂਲੀ ਸਟੇਟ ਅੰਡਰ 17 ਵੂਸ਼ੋ ਵਿਚ ੁਬਰਾੳਣ ਮੈਡਲ ਪ੍ਰਾਪਤ ਕਰਨ ਵਾਲੇ ਨਿਰਭੈ ਸਿੰਘ ਨੂੰ ਵਿਸੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਕਰਨ ਵਾਲਿਆਂ ਵਿਚ ਮੁੱਖ ਮਹਿਮਾਨ ਸਕੂਲ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੇਖੋਂ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply