ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਨੌਂਵੀ ਤੋਂ ਬਾਰਵੀਂ ਜਮਾਤ ਤੱਕ ਪੜ੍ਹਦੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਭਵਿੱਖ ਵਿੱਚ ਆਪਣਾ ਕਿੱਤਾ/ਨੌਕਰੀ ਚੁਣਨ ਲਈ ਜਾਣਕਾਰੀ ਦੇਣ ਹਿੱਤ ਰੱਖੇ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕੀਤਾ। ਇਸ ਪ੍ਰੋਗਰਾਮ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਵਿਭਾਗ ਨੇ ਤਜ਼ਰਬੇ ਦੇ ਤੌਰ ਤੇ ਇਸ ਪ੍ਰੋਗਰਾਮ ਨੂੰ ਸ਼ੁਰੂ ਕੀਤਾ ਹੈ, ਜਿਸ ਤਹਿਤ ਵੱਖ-ਵੱਖ ਕਿੱਤਾ-ਮੁੱਖੀਆਂ, ਕਾਲਜਾਂ ਦੇ ਲੈਕਚਰਾਰ ਆਦਿ ਨੂੰ ਬੁਲਾ ਕੇ ਅਨੁਸੂਚਿਤ ਜਾਤੀ ਬੱਚਿਆਂ ਨੂੰ ਆਪਣਾ ਭਵਿੱਖ ਆਪ ਚੁਨਣ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵਿਭਾਗ ਨੂੰ ਉਮੀਦ ਹੈ ਕਿ ਇਸ ਪ੍ਰੋਗਰਾਮ ਤਹਿਤ ਐਸ ਸੀ ਬੱਚਿਆਂ ਨੂੰ ਬੇਹੱਦ ਲਾਭ ਮਿਲੇਗਾ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਸ਼੍ਰੀ ਸਰਦੂਲ ਸਿੰਘ ਸਿੱਧੂ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media