Friday, March 6, 2026

ਮਾਇਨੋਰਟੀ ਸੈਲ ਦੇ ਨਵ-ਨਿਯੁੱਕਤ ਜ਼ਿਲ੍ਹਾ ਚੇਅਰਮੈਨ ਮੁਹੰਮਦ ਅਸ਼ਫਾਕ ਨੂੰ ਸੌਂਪਿਆ ਨਿਯੁਕਤੀ ਪੱਤਰ

PPN0611201506ਸੰਦੌੜ, 6 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਵਿਚ ਅਮਨੋ ਅਮਾਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਸੂਬੇ ਦੇ ਹਾਲਾਤ ਸਰਕਾਰ ਦੇ ਹੱਥ ਵਿਚ ਨਹੀਂ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕਾ ਮੈਡਮ ਰਜ਼ੀਆ ਸੁਲਤਾਨਾ ਨੇ ਯੂਥ ਕਾਂਗਰਸ ਦੇ ਜ਼ਿਲ੍ਹਾ ਜਰਨਲ ਸਕੱਤਰ ਮੁੱਜਮਿਲ ਅਲੀ ਖਾਂ ਸ਼ੇਰਵਾਨੀ ਦੀ ਰਿਹਾਇਸ਼ਗਾਹ ਤੇ ਮਾਇਨੋਰਟੀ ਸੈੱਲ ਦੇ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨ ਮੁਹੰਮਦ ਅਸ਼ਫਾਕ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਸਥਿਤੀ ਇਸ ਕਦਰ ਤੱਕ ਵਿਗੜ ਚੁੱਕੀ ਹੈ ਕਿ ਨਾਂ ਹੀ ਲੜਕੀਆਂ ਸੁਰੱਖਿਅਤ ਹਨ ਤੇ ਨਾਂ ਹੀ ਧਾਰਮਿਕ ਗ੍ਰੰਥ। ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਤਾ-ਬਜਰੀ, ਕੇਵਲ ਆਦਿ ਤੇ ਸਰਕਾਰ ਦਾ ਕਬਜ਼ਾ ਕੀਤਾ ਹੋਇਆ ਹੈ ਸਰਕਾਰ ਦੀ ਸਹਿ ਤੇ ਇਹਨਾਂ ਤੇ ਕਬਜ਼ਾ ਕਰੀ ਬੈਠੇ ਵਿਅਕਤੀਆਂ ਆਪਣੀਆਂ ਤਜੌਰੀਆਂ ਭਰਨ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਤਾ ਨਹੀਂ ਸੂਬੇ ਅੰਦਰ ਕਿਹੜੇ ਵਿਕਾਸ ਦੀਆਂ ਗੱਲਾਂ ਕਰ ਰਹੀ ਹੈ ਸੜਕਾਂ ਟੁੱਟੀਆਂ ਪਈਆਂ ਹਨ ਤੇ ਸਰਕਾਰ ਸੜਕਾਂ ਤੇ ਟੋਲ ਲਗਾ ਕੇ ਲੋਕਾਂ ਦੀ ਲੁੱਟ ਕਰ ਰਹੀ ਹੈ, ਸਰਕਾਰ ਵੱਲੋਂ ਖੋਲੇ ਗਏ ਸੁਵਿਧਾ ਕੇਂਦਰ ਲੋਕਾਂ ਲਈ ਦੁਬਿਧਾ ਕੇਂਦਰ ਬਣ ਚੁੱਕੇ ਹਨ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਮੁਹੰਮਦ ਅਸ਼ਫਾਕ ਨੇ ਮੈਡਮ ਰਜ਼ੀਆ ਸੁਲਤਾਨਾ ਨੂੰ ਵਿਸ਼ਵਾਸ ਦਿਵਾਇਆ ਕਿ ਜੋ ਜ਼ਿੰਮੇਵਾਰੀ ਉਸ ਨੂੰ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵੇਗਾ। ਇਸ ਮੌਕੇ ਉਨ੍ਹਾਂ ਨਾਲ ਨਿਸ਼ਾਂਤ ਅਖ਼ਤਰ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਕੌਂਸਲਰ ਸ਼੍ਰੀ ਫ਼ਾਰੂਕ ਅਨਸਾਰੀ, ਇਕਬਾਲ ਫ਼ੌਜੀ, ਦਰਬਾਰਾ ਸਿੰਘ ਪੀ.ਏ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply