ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ‘ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌੋਰ ‘ਤੇ ਰਸਤਾ ਕੱਢਣ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਈ ਪੁਲੀਆਂ ਅਤੇ ਸੜਕਾਂ ਬਿਨਾਂ ਰੇਲਿੰਗ ਦੇ ਹਨ। ਇਸ ਤੋਂ ਇਲਾਵਾ ਕੁਝ ਲੋਕਾਂ/ਠੇਕੇਦਾਰਾਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ ‘ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ ‘ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ ‘ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।
ਇਕ ਹੋਰ ਹੁਕਮ ਵਿਚ ਸzzੀ ਰਵੀ ਭਗਤ ਨੇ ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ਵਿੱਚ ਉੱਚੀਆਂ ਇਮਾਰਤਾਂ, ਟਾਵਰਾਂ, ਚਿਮਨੀਆਂ ਦੀ ਉਸਾਰੀ ਅਤੇ ਉੱਚੇ ਦਰਖਤ ਲਗਾਉਣ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਆਦੇਸ਼ ਕਿਸੇ ਹਵਾਈ ਹਾਦਸੇ ਦੇ ਖ਼ਤਰੇ ਨੂੰ ਰੋਕਣ ਲਈ ਜਾਰੀ ਕੀਤੇ ਗਏ ਹਨ। ਉਪਰੋਕਤ ਦੋਵੇਂ ਹੁਕਮ 5 ਜਨਵਰੀ 2016 ਤੱਕ ਲਾਗੂ ਰਹਿਣਗੇ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media