ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਕਿਹਾ ਕਿ ਸੋਮਵਾਰ ਤੋਂ ਉਨ੍ਹਾਂ ਦਾ ਦਫ਼ਤਰ ਸਥਾਨਕ ਕਚਹਿਰੀ ਚੌਕ ਨੇੜੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿੱਚ ਆਮ ਵਾਂਗ ਕੰਮ ਕਰੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਆਪਣੇ ਰੋਜ਼ਮੱਰਾ ਦੇ ਕੰਮਾਂ ਲਈ ਉਨ੍ਹਾਂ ਕੋਲ ਉਕਤ ਦਫ਼ਤਰ ਵਿਚ ਆ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਭਗਤ ਨੇ ਕਿਹਾ ਕਿ ਲੋਕਾ ਦੀ ਸਹੂਲਤ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਚ ਸਥਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਵਿਚ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਲੋੜੀਂਦਾ ਬੁਨਿਆਦੀ ਢਾਂਚਾ ਆਉਂਦੇ ਦੋ ਦਿਨਾਂ ਵਿੱਚ ਇਸ ਦਫ਼ਤਰ ਵਿਚ ਸਥਾਪਿਤ ਕਰ ਦਿੱਤਾ ਜਾਵੇਗਾ ਅਤੇ ਲੋਕਾਂ ਦੇ ਰੁਕੇ ਹੋਏ ਕੰਮ ਸੋਮਵਾਰ ਤੋਂ ਹੋਣੇ ਸ਼ੁਰੂ ਹੋ ਜਾਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਭਿਆਨਕ ਅੱਗ ਲੱਗਣ ਕਾਰਨ ਸਾਰਾ ਦਫ਼ਤਰ ਤਹਿਸ-ਨਹਿਸ ਹੋ ਗਿਆ ਸੀ, ਜਿਸਦੇ ਸਿੱਟੇ ਵਜੋਂ ਹੁਣ ਇਹ ਦਫ਼ਤਰ ਆਰਜ਼ੀ ਤੌਰ ‘ਤੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਚ ਤਬਦੀਲ ਕੀਤਾ ਜਾ ਰਿਹਾ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media