ਅੰਮ੍ਰਿਤਸਰ, 6 ਨਵੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਕਲਾਸਾਂ ਦੇ ਪਹਿਲੇ, ਤੀਜੇ ਅਤੇ ਪੰਜਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ (ਨਵੰਬਰ/ਦਸੰਬਰ 2015) 20 ਨਵੰਬਰ ਤੋਂ ਸ਼ੁਰੂ ਹੋ ਰਹੀਆਂ ਹਨ।
ਡਾ. ਰੇਣੂ ਭਾਰਦਵਾਜ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨੇ ਦੱਸਿਆ ਕਿ ਜਿਨ੍ਹਾਂ ਪ੍ਰੀਖਿਆਰਥੀਆਂ ਨੇ ਪ੍ਰਾਈਵੇਟ (ਪੂਰੇ ਵਿਸ਼ੇ), ਰੀਅਪੀਅਰ ਅਤੇ ਇੰਪਰੂਮੈਂਟ ਪ੍ਰੀਖਿਆਵਾਂ ਵਾਸਤੇ ਆਪਣਾ ਦਾਖਲਾ ਆਨਲਾਈਨ ਰਜਿਸਟਰੇਸ਼ਨ ਕਰਾਈ ਹੈ, ੳਨ੍ਹਾਂ ਯੋਗ ਵਿਦਿਆਰਥੀਆਂ ਨੂੰ ਰੋਲ ਨੰਬਰ ਆਨਲਾਈਨ ਜਾਰੀ ਕੀਤੇ ਗਏ ਹਨ ਅਤੇ ਉਹ ਯੂਨੀਵਰਸਿਟੀ ਦੀ ਦਾਖਲਾ ਵੈਬਸਾਈਟ ਤੋਂ ਆਪਣਾ ਰੋਲ ਨੰਬਰ ਜਾਂ ਹਾਲ ਟਿਕਟ 6 ਨਵੰਬਰ ਤੋਂ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪ੍ਰੀਖਿਆਰਥੀ ਨੂੰ ਰੋਲ ਨੰਬਰ ਸਬੰਧੀ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਉਹ ਯੂਨੀਵਰਸਿਟੀ ਦੀ ਸਬੰਧਤ ਪ੍ਰੀਖਿਆ ਸ਼ਾਖਾ ਨਾਲ ਨਿੱਜੀ ਤੌਰ ‘ਤੇ ਆਪਣੇ ਦਸਤਾਵੇਜ਼ਾਂ ਸਮੇਤ ਸੰਪਰਕ ਕਰੇ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media