Friday, July 4, 2025
Breaking News

ਜਾਇਦਾਦ ਤਬਦੀਲੀ ਕਾਨੂੰਨ ਨਾਲ ਪੰਜਾਬੀਆਂ ਵਿੱਚ ਖੁਸ਼ੀ ਦੀ ਲਹਿਰ – ਗੋਲਡੀ

PPN0611201513ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮਾਲ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਦੀ ਪਹਿਲਕਦਮੀ ਤੇ ਪੰਜਾਬ ਵਿਚਲੀ ਅਕਾਲੀ-ਭਾਜਪਾ ਸਰਕਾਰ ਨੇ ਦੀਵਾਲੀ ਦੇ ਸ਼ੁਭ ਮੌਕੇ ਤੇ ਬਲੱਡ ਰਿਲੇਸ਼ਨ ਵਿੱਚ ਆਪਣੀ ਜਾਇਦਾਦ ਤਬਦੀਲ ਕਰਨ ਮੌਕੇ ਰਜਿਸਟਰੀ ਫੀਸ, ਸਟੈਂਪ ਫੀਸ, ਸੋਸ਼ਲ ਸਕਿਊਰਿਟੀ ਫੀਸ ਅਤੇ ਸੋਸ਼ਲ ਇਨਫਰਾਸਟ੍ਰੱਕਚਰ ਸੈਸ ਤੋਂ ਛੋਟ ਦੇ ਦਿੱਤੀ ਹੈ, ਜਿਸ ਨਾਲ ਸਮੂਹ ਪੰਜਾਬੀਆਂ ਵਿੱਚ ਇਸ ਇਤਿਹਾਸਿਕ ਫੈਸਲੇ ਕਾਰਨ ਬੇਹੱਦ ਖੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾਂ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਨੇ ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰ. 38 ਸਥਿਤ ਬਾਬਾ ਦੀਪ ਸਿੰਘ ਕਲੋਨੀ, ਤਰਨਤਾਰਨ ਰੋਡ ਵਿਖੇ ਇਲਾਕਾ ਨਿਵਾਸੀਆਂ ਦੀ ਇਕ ਭੱਰਵੀ ਮੀਟਿੰਗ ਨੂੰ ਸੰਬੋਧਨ ਕਰਦਿਆ ਕੀਤਾ।
ਇਸ ਸਮੇਂ ਬੋਲਦਿਆਂ ਸ਼੍ਰੀ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਮਾਲ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਹਮੇਸ਼ਾ ਹੀ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਯਤਨਸ਼ੀਲ ਰਹਿੰਦੇ ਹਨ ਅਤੇ ਜਾਇਦਾਦ ਤਬਦੀਲੀ ਦਾ ਉਪਰੋਕਤ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਜਿਥੇ ਪੰਜਾਬ ਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਤਬਦੀਲ ਕਰਨ ਵਿੱਚ ਅਸਾਨੀ ਹੋਏਗੀ, ਉਥੇ ਹੀ ਜਾਇਦਾਦ ਕਾਰਨ ਹੁੰਦੇ ਪਰਿਵਾਰਿਕ ਝਗੜਿਆਂ ਵਿੱਚ ਵੀ ਬੇਹੱਦ ਕਮੀ ਆਏਗੀ।ਇਸ ਮੌਕੇ ਪ੍ਰਦੀਪ ਕੁਮਾਰ, ਬਚਿੱਤਰ ਸਿੰਘ ਕਲੇਰ, ਮਨਪ੍ਰੀਤ ਸਿੰਘ ਸੰਜੀਵ ਕੁਮਾਰ, ਜਤਿੰਦਰ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ, ਜਸਪਾਲ ਸਿੰਘ ਬਿੱਟੂ, ਹਰਮਨ ਸਿੰਘ ਬਾਠ, ਅਭੈ ਸਲਵਾਨ, ਬਲਵਿੰਦਰ ਸਿੰਘ, ਹਰਿੰਦਰ ਸਿੰਘ, ਮਨੀਸ਼ ਖੌਸਲਾ, ਸੁਰਜੀਤ ਸਿੰਘ, ਸੌਰਵ ਕਪੂਰ, ਰਣਜੀਤ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਅਕਾਲੀ ਵਰਕਰ ਹਾਜਿਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply