Tuesday, September 29, 2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

PPN0711201503

ਬਠਿੰਡਾ, 7 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਤੋਂ ਇਲਾਵਾ ਸ਼ੁਕਰਵਾਰ ਭਾਈ ਜਗਵਿੰਦਰ ਸਿੰਘ ਦੇ ਗ੍ਰਹਿ ਵਿਖੇ ਐਚ ਬੀ ਐਨ ਕਲੋਨੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਧਾਰਮਿਕ ਸਮਾਗਮ ਕੀਤਾ ਗਿਆ।ਇਸ ਮੌਕੇ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।ਅਮਰਜੀਤ ਸਿੰਘ ਨੇ ਆਰੰਭਤਾ ਦੀ ਅਰਦਾਸ ਉਪਰੰਤ ਹੁਕਮਨਾਮਾ ਲੈ ਕੇ ਸੰਗਤਾਂ ਨੂੰ ਹਫ਼ਤਾਵਾਰੀ ਸਮਾਗਮ ਬਾਰੇ ਵੀ ਚਾਨਣਾ ਪਾਇਆ। ਗ੍ਰਹਿ ਨਿਵਾਸੀ ਨੂੰ ਸੁਸਾਇਟੀ ਮੈਂਬਰ ਗੁੂਰਦਰਸ਼ਨ ਸਿੰਘ ਅਤੇ ਭੁਪਿੰਦਰ ਸਿੰਘ ਭੁੱਲਰ ਵਲੋਂ ”ਕੇਸਾਂ ਦੀ ਮਹੱਤਤਾ” ਵਾਲਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਗੁਰਿੰਦਰਜੀਤ ਸਿੰਘ ਸਾਹਨੀ, ਅਮਰਜੀਤ ਸਿੰਘ, ਸੁਖਦੇਵ ਸਿੰਘ ਅਤੇ ਦਿਲਬੀਰ ਸਿੰਘ ਆਦਿ ਸ਼ਾਮਲ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply