Wednesday, September 30, 2026

ਵਿਦਿਆਰਥੀਆਂ ਨੂੰ ਉਸਾਰੂ ਸੋਚ ਅਪਣਾਉਣ ਦੀ ਲੋੜ- ਸਾਬਕਾ ਡੀ.ਈ.ਓ ਚਾਹਲ

PPN0711201515

ਬਟਾਲਾ, 7 ਨਵੰਬਰ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਗ ਦੀਆਂ ਹਦਾਇਤਾਂ ਤੇ ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸਾ ਦੀ ਰੋਸ਼ਨੀ ਵਿਚ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁੱਪਸੜੀ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਹਰਦੀਪ ਸਿੰਘ ਚਾਹਲ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋ ਜਾਣੂ ਕਰਵਾਇਆ ਤੇ ਬਾਅਦ ਵਿਚ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਨੇ ਇਸ ਸਬੰਧ ਵਿਚ ਦੱਸਿਆ ਕਿ ਵਿਦਿਆਰਥੀਆਂ ਨੂੰ ਉਸਾਰੂ ਦੇ ਧਾਰਨੀ ਬਣਕੇ ਸਮਾਜ ਤੇ ਆਪਣੇ ਅਧਿਆਪਕਾਂ ਤੇ ਮਾਪਿਆਂ ਤੇ ਆਗਿਆਕਾਰ ਬਣਨਾ ਚਾਹੀਦਾ ਹੈ।ਇਸ ਮੌਕੇ ਸ੍ਰੀ ਪ੍ਰੇੇਮ ਸਿੰਘ ਸਟੇਟ ਐਵਾਰਡੀ ਤੇ ਮੈਡਮ ਸਤਿੰਦਰ ਕੌਰ ਅੰਗਰੇਜੀ ਲੈਕਰਚਾਰ ਦੀ ਅਗਵਾਈ ਹੇਠ ਇੱਕ ਰੈਲੀ ਵੀ ਕੱਢੀ ਗਈ। ਰੈਲੀ ਦੌਰਾਨ ਵਿਦਿਆਰਥੀਆਂ ਨੇ ਨਾਅਰੇ ਮਾਰਦੇ ਹੋਏ ਪਿੰਡ ਵਾਸੀਆਂ ਤੇ ਰਾਹਗੀਰਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋ ਜਾਣੂ ਕਰਵਾਇਆ।ਇਸ ਮੌਕੇ ਬਲਰਾਜ ਸਿੰਘ ਬਾਜਵਾ, ਕੰਸ ਰਾਜਾ, ਰਜਿੰਦਰ ਕੁਮਾਰ, ਬਲਵਿੰਦਰ ਸਿੰਘ, ਜਤਿੰਦਰ ਸਿੰਘ ਲੈਕਚਰਾਰ ਤੋ ਇਲਾਵਾ ਸਮੂਹ ਸਟਾਫ ਮੈਬਰ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply