Wednesday, September 30, 2026

ਧਾਰਮਿਕ ਸਥਾਨਾਂ ‘ਤੇ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਹੁਸ਼ਿਆਰਪੁਰ, 7 ਨਵੰਬਰ (ਸਤਵਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇੱਕ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿੱਚ ਸਮੂਹ ਧਾਰਮਿਕ ਸਥਾਨਾਂ ‘ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ, ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁੱਖੀਆਂ ਨੂੰ ਜਿੰਮੇਵਾਰੀ ਸੰਭਾਲਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਧਾਰਮਿਕ ਸਥਾਨਾਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਕਰਕੇ ਕਾਫ਼ੀ ਤਨਾਓ ਪੂਰਨ ਸਥਿਤੀ ਪੈਦਾ ਹੋ ਗਈ ਸੀ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਪੂਰੇ ਰਾਜ ਵਿੱਚ ਵਾਪਰ ਰਹੀਆਂ ਹਨ। ਇਸ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਥਿਤ ਸਮੂਹ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਠੀਕਰੀ ਪਹਿਰੇ ਲਗਾਏ ਜਾਣ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਇਹ ਹੁਕਮ 20 ਨਵੰਬਰ 2015 ਤੱਕ ਲਾਗੂ ਰਹੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply