Wednesday, September 30, 2026

ਰਾਹੁਲ ਗਾਂਧੀ ਦੀ ਪੰਜਾਬ ਫ਼ੇਰੀ ਨੇ ਅਕਾਲੀ, ਭਾਜਪਾ ਤੇ ਆਪ ਨੂੰ ਹੱਥਾਂ-ਪੈਰਾਂ ਦੀ ਪਾਈ – ਕੱਕੜ

ਅੰਮ੍ਰਿਤਸਰ, 7 ਨਵੰਬਰ (ਗੁਰਚਰਨ ਸਿੰਘ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਦੋ ਰੋਜ਼ਾ ਪੰਜਾਬ ਫ਼ੇਰੀ ਨੇ ਅਕਾਲੀ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਹੈ ਅਤੇ ਇਨ੍ਹਾਂ ਪਾਰਟੀਆਂ ਦੇ ਆਗੂ ਬੁਖ਼ਲਾਹਟ ਵਿਚ ਆਕੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ।ਉਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਕੱਕੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨੇ ਬਰਗਾੜੀ ਆ ਕੇ ਦੁਖ਼ੀ ਪਰਿਵਾਰਾਂ ਦੇ ਜ਼ਖ਼ਮਾਂ ਤੇ ਮਲ੍ਹਮ ਲਗਾਈ ਹੈ ਤੇ ਖ਼ੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰ ਨੂੰ ਸ੍ਰੀ ਰਾਹੁਲ ਗਾਂਧੀ ਨੇ ਮਿਲ ਕੇ ਇਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਹੈ ਅਤੇ ਉਸ ਪਰਿਵਾਰ ਦੀ ਹੋਰ ਸਹਾਇਤਾ ਕਰਨ ਦਾ ਭਰੋਸਾ ਦਿੱਤਾ ਹੈ।ਸz. ਕੱਕੜ ਨੇ ਕਿਹਾ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ ਆਮ ਆਦਮੀਂ ਪਾਰਟੀ ਦੇ ਆਗੂਆਂ ਨੂੰ ਲੱਗਦਾ ਹੈ ਕਿ ਸ੍ਰੀ ਰਾਹੁਲ ਗਾਂਧੀ ਦੀਆਂ ਅਜਿਹੀਆਂ ਗੱਲਾਂ ਚੰਗੀਆਂ ਨਹੀਂ ਲੱਗੀਆਂ।ਆਮ ਆਦਮੀਂ ਪਾਰਟੀ ਦੇ ਆਗੂ ਸੁੱਚਾ ਸਿੰਘ ਛੋਟੇਪੁਰ ਦੀ ਰਾਹੁਲ ਗਾਂਧੀ ਖਿਲਾਫ਼ ਕੀਤੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸz. ਕੱਕੜ ਨੇ ਕਿਹਾ ਕਿ ਇਹ ਆਗੂ ਪਹਿਲਾਂ ਆਪਣੀਂ ਪੀੜ੍ਹੀ ਥੱਲੇ ਸੋਟਾਂ ਫ਼ੇਰੇ।ਉਨ੍ਹਾਂ ਕਿਹਾ ਕਿ ਸz. ਛੋਟੁਪੁਰ ਆਪਣੀਂ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਬਾਰੇ ਸਪੱਸ਼ਟੀਕਰਨ ਦੇਵੇ, ਜਿਸ ਨੇ ਸ਼ਰਾਬ ਪੀ ਕੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਜਾ ਕੇ ਭਾਰੀ ਬੇਅਦਬੀ ਕੀਤੀ ਹੈ।ਸz. ਕੱਕੜ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੇ ਪੰਜਾਬ ਫ਼ੇਰੀ ਮੌਕੇ ਪੰਜਾਬ ਦੇ ਸਾਰੇ ਆਗੂਆਂ ਦਾ ਇਕ-ਜੁੱਟ ਹੋਣਾਂ ਪੰਜਾਬ ਅਤੇ ਕਾਂਗਰਸ ਲਈ ਸ਼ੁੱਭ ਸੰਕੇਤ ਹੈ।ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣਨ ਤੋਂ ਹੁਣ ਕੋਈ ਨਹੀਂ ਰੋਕ ਸਕਦਾ।ਇਸ ਮੌਕੇ ਉਨ੍ਹਾਂ ਨਾਲ ਡਾ. ਪ੍ਰਗਟ ਸਿੰਘ ਭੁੱਲਰ, ਸੋਨੂੰ ਮੱਧ, ਸਰਪੰਚ ਨਿਸ਼ਾਨ ਸਿੰਘ ਮੰਝ, ਕੁਲਦੀਪ ਸਿੰਘ ਔਲਖ ਚੋਗਾਵਾਂ, ਹਰਭਜਨ ਸਿੰਘ ਰਾਣੀਆਂ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply