Saturday, September 12, 2026

ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ

PPN0811201506

ਸੰਦੌੜ, 8 ਨਵੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਗੁਰਬਖਸਪੁਰਾ ਵਿਖੇ ਬਲਾਕ ਪੱਧਰੀ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਦੇ ਸਨਮਾਨ ਹਿਤ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਮੁੱਖ ਅਧਿਆਪਕ ਸ੍ਰੀ ਬਲਵੀਰ ਚੰਦ ਜੀ ਨੇ ਦੱਸਿਆ ਕਿ ਸਕੂਲ ਦੀ ਨੈਸ਼ਨਲ ਸਟਾਈਲ ਕਬੱਡੀ ਟੀਮ ਨੇ ਬਲਾਕ ਵਿਚੋਂ ਦੂਸਰੀ ਪੁਜ਼ੀਸ਼ਨ ਹਾਸਲ ਕੀਤੀ ਹੈ।ਇਸ ਤਰ੍ਹਾਂ ਸਕੂਲ ਦੇ ਕਬੱਡੀ ਖਿਡਾਰੀਆਂ ਅਤੇ ਰੱਸੀ ਟੱਪਣ ਦੇ ਮੁਕਾਬਲੇ ਵਿਚੋਂ ਪਰਮਜੀਤ ਕੌਰ ਅਤੇ ਅਰਸ਼ਦੀਪ ਕੌਰ ਕਲਾਸ ਪੰਜਵੀਂ ਦੇ ਬੱਚਿਆਂ ਦੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੋਣ ਕੀਤੀ ਗਈ ਹੈ। ਉਨ੍ਹਾਂ ਇਸ ਸਫਲਤਾ ਲਈ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।ਇਸ ਸਮੇਂ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ,ਬੱਚਿਆਂ ਦੇ ਮਾਤਾ ਪਿਤਾ ਅਤੇ ਸਮੂਹ ਸਟਾਫ਼ ਹਾਜ਼ਰ ਸੀ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply