Saturday, September 12, 2026

ਸਰਕਾਰੀ ਐਲੀਮੈਂਟਰੀ ਸਕੂਲ ਗੁਰਬਖਸ਼ ਪੁਰਾ ਵਿਖੇ ਤੰਬਾਕੂ ਦਿਵਸ ਮਨਾਇਆ

PPN0811201507

ਸੰਦੌੜ 08 ਨਵੰਬਰ(ਹਰਮਿੰਦਰ ਸਿੰਘ ਭੱਟ) – ਸਰਕਾਰੀ ਐਲੀਮੈਂਟਰੀ ਸਕੂਲ ਗੁਰਬਖਸ਼ ਪੁਰਾ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰ.ਸੀ.) ਅਤੇ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਨੋ ਤੰਬਾਕੂ ਡੇ ਮਨਾਇਆ ਗਿਆ।ਮੁੱਖ ਅਧਿਆਪਕ ਸ਼੍ਰੀ ਮਹਿੰਦਰ ਪ੍ਰਤਾਪ ਜੀ ਨੇ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ। ਸ. ਬਲਜਿੰਦਰ ਸਿੰਘ ਪੰਜਾਬੀ ਮਾਸਟਰ ਜੀ ਵੱਲੋਂ ਸਾਰੇ ਬੱਚਿਆਂ ਤੇ ਸਮੂਹ ਸਟਾਫ਼ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਸੰਬੰਧੀ ਸਹੁੰ ਚੁਕਾਈ ਗਈ।ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਬਾਬਾ ਨਿਰਮਲ ਸਿੰਘ ਜੀ ਸ਼ੇਰਪੁਰ ਨੇ ਤੰਬਾਕੂ ਦੇ ਧੂੰਏਂ ਦੇ ਮਨੁੱਖੀ ਸਰੀਰ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਡੈਮੋ ਦੇ ਕੇ ਸਮਝਾਇਆ ਅਤੇ ਬੱਚੇ ਇਸ ਤੋਂ ਬਹੁਤ ਪ੍ਰਭਾਵਿਤ ਹੋਏ ਅਤੇ ਭਵਿੱਖ ਵਿਚ ਤੰਬਾਕੂ ਦੀ ਵਰਤੋਂ ਨਾ ਕਰਨ ਤੇ ਦੂਜਿਆਂ ਨੂੰ ਰੋਕਣ ਦਾ ਪ੍ਰਣ ਕੀਤਾ। ਇਸ ਮੌਕੇ ਸ. ਜੀਤ ਸਿੰਘ, ਸ. ਬਲਜਿੰਦਰ ਸਿੰਘ, ਸ. ਮਨਦੀਪ ਸਿੰਘ, ਸ. ਜਤਿੰਦਰ ਸਿੰਘ ਤੇ ਸ੍ਰੀਮਤੀ ਗੁਰਪ੍ਰੀਤ ਕੌਰ ਵੀ ਹਾਜ਼ਰ ਸਨ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply