ਬਠਿੰਡਾ, 24 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)- ਸ਼ਿਵ ਸੈਨਾ ਸਮਾਜਵਾਦੀ ਪਾਰਟੀ ਵਲੋਂ ਅਕਾਲੀ ਭਾਜਪਾ ਉਮੀਦਵਾਰਾਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ। ਸ਼ਿਵ ਸੈਨਾ ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕਮਲੇਸ਼, ਓਮ ਪ੍ਰਕਾਸ਼ ਸ਼ਰਮਾ, ਪੰਜਾਬ ਸਕੱਤਰ ਅਜੈ ਮਿਸ਼ਰਾ, ਕਰਨੀ ਮਹਾਜਨ ਦੀ ਬੈਠਕ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨਾਲ ਹੋਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ਼ਿਵ ਸੈਨਾ ਸਮਾਜਵਾਦੀ ਪਾਰਟੀ ਦੇ ਆਗੂਆ ਦਾ ਸਵਾਗਤ ਕੀਤਾ ਅਤੇ ਵਿਸ਼ਵਾਸ਼ ਦਵਾਇਆ ਕਿ ਹਿੰਦੂ, ਸਿੱਖ ਭਾਈਚਾਰਾ ਹਮੇਸ਼ਾ ਅਤਵਾਦ ਦੇ ਖਿਲਾਫ ਲੜੇਗਾ। ਇਸ ਮੌਕੇ ਪਾਰਟੀ ਦੇ ਉਕਤ ਆਗੂਆਂ ਨੇ ਕਿਹਾ ਸ਼ਿਵ ਸੈਨਾ ਸਮਾਜਵਾਦੀ ਪਾਰਟੀ ਬਿਨਾਂ ਕਿਸੇ ਸ਼ਰਤ ਤੋਂ ਪੰਜਾਬ ਵਿਚ ਅਕਾਲੀ ਭਾਜਪਾ ਉਮੀਦਵਾਰਾਂ ਦਾ ਤਨ ਮਨ ਨਾਲ ਸਾਥ ਦੇਵੇਗੀ। ਉਨਾਂ ਕਿਹਾ ਅੱਜ ਦੇਸ਼ ਨੂੰ ਬਚਾਉਣ ਲਈ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਦੀ ਜਰੂਰਤ ਹੈ, ਜੋ ਦੇਸ਼ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕਰ ਸਕਦਾ ਹੈ ਅਤੇ ਦੇਸ਼ ਵਿਚ ਦੁਬਾਰਾ ਪੰਜਾਬ ਨੂੰ ਸੋਨੇ ਦੀ ਚਿੜੀ ਕਹਾਉਣ ਵਾਲਾ ਸੂਬਾ ਸਣਾ ਸਕਦਾ ਹੈ। ਉਨਾਂ ਕਿਹਾ ਪੰਜਾਬ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਕਾਰਜਕਾਲ ਦੇ ਸਮੇਂ ਪੰਜਾਬ ਵਿਚ ਸਿੱਖ- ਹਿੰਦੂ ਭਾਈਚਾਰੇ ਦੀ ਸਾਂਝ ਕਾਇਮ ਰਹੇਗੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …