Tuesday, November 10, 2026

ਸ. ਪੁੜੈਣ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਲਾਇਆ ਦੋਸ਼ ਤੱਥਹੀਣ – ਜਥੇ.ਅਵਤਾਰ ਸਿੰਘ

Makkar

ਅੰਮ੍ਰਿਤਸਰ, 9 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸਦਭਾਵਨਾ ਦਲ ਦੇ ਸੇਵਾਦਾਰ ਸ. ਬਲਵਿੰਦਰ ਸਿੰਘ ਪੁੜੈਣ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਨੂੰ ਸਿਰੇ ਤੋਂ ਨਕਾਰਦੇ ਹੋਏ ਇਸ ਨੂੰ ਤੱਥਹੀਣ, ਕੋਰਾ ਝੂਠ ਤੇ ਸੰਗਤਾਂ ਨੂੰ ਗੁੰਮਰਾਹ ਕਰਨ ਵਾਲਾ ਦੱਸਿਆ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਪੁੜੈਣ ਨੇ ਇਹ ਝੂਠਾ ਇਲਜ਼ਾਮ ਲਗਾ ਕੇ ਮੇਰੀ ਸਖਸ਼ੀਅਤ ਨੂੰ ਧੱਬਾ ਲਗਾਉਣ ਵਾਲੀ ਗੱਲ ਕੀਤੀ ਹੈ ਜੋ ਠੀਕ ਨਹੀਂ।ਉਨ੍ਹਾਂ ਆਪਣੇ ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆ ਕਿਹਾ ਕਿ ਮੇਰੇ ਨਾਮ ਤੇ ਕਿਸੇ ਕਿਸਮ ਦੀ ਕੋਈ ਜਾਇਦਾਦ ਨਹੀਂ ਹੈ।ਸ. ਪੁੜੈਣ ਕੇਵਲ ਅਖਬਾਰੀ ਸੁਰਖੀ ਬਟੋਰਨ ਖਾਤਰ ਅਜਿਹੇ ਮਨਘੜਤ ਦੋਸ਼ ਲਗਾ ਰਹੇ ਹਨ।ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮੇਰੇ ਤੇ ਇਸ ਤਰ੍ਹਾਂ ਦਾ ਕੋਝਾ ਇਲਜ਼ਾਮ ਲਗਾਉਣ ਲਈ ਸ. ਪੁੜੈਣ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply