Friday, November 22, 2024

ਚੋਣਾਂ ਦੀ ਪ੍ਰਕ੍ਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚੜਾਉਣ ਲਈ ਅੰਤਰ-ਰਾਜੀ ਸਰਹੱਦੀ ਖੇਤਰਾਂ ‘ਤੇ ਚੌਕਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ-ਵੀ.ਕੇ.ਸ਼ਰਮਾਂ

PPN240402
ਬਠਿੰਡਾ, 24 ਅਪ੍ਰੈਲ  (ਜਸਵਿੰਦਰ ਸਿੰਘ ਜੱਸੀ)- ਭਾਰਤ ਦੀ 16ਵੀਂ ਲੋਕ ਸਭਾ ਲਈ 30 ਅਪ੍ਰੈਲ ਨੂੰ ਹੋਣ ਜਾ ਰਹੀਆਂ ਪਾਰਲੀਮਾਨੀ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਖਾਤਰ ਅੱਜ ਇਥੇ ਆਪਸੀ ਤਾਲਮੇਲ ਨੂੰ ਮਜਬੂਤ ਰੱਖਣ ਲਈ ਅੰਤਰ-ਰਾਜੀ ਮੀਟਿੰਗ ਕੀਤੀ ਗਈ। ਡਿਵੀਜ਼ਨਲ ਕਮਿਸ਼ਨਰ ਵੀ.ਕੇ.ਸ਼ਰਮਾਂ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੇ ਸਰਹੱਦੀ ਖੇਤਰਾਂ ਉੱਪਰ ਵੱਧ ਤੋਂ ਵੱਧ ਚੌਕਸੀ ਰੱਖਣ ਲਈ ਆਪਸੀ ਤਾਲਮੇਲ ਮਜਬੂਤ ਬਣਾਕੇ ਰੱਖਣ ਲਈ ਵੱਖ-ਵੱਖ ਪਹਿਲੂਆਂ ਸਬੰਧੀ ਬਾਰੀਕੀ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਕਮਲ ਕਿਸ਼ੋਰ ਯਾਦਵ, ਡਿਪਟੀ ਕਮਿਸ਼ਨਰ ਸਿਰਸਾ ਅੰਸ਼ਜ ਸਿੰਘ, ਡਿਪਟੀ ਕਮਿਸ਼ਨਰ ਮਾਨਸਾ ਅਮਿਤ ਢਾਕਾ, ਡਿਪਟੀ ਕਮਿਸਨਰ ਸ੍ਰੀ ਮੁਕਤਸਰ ਸਾਹਿਬ ਪਰਮਜੀਤ ਸਿੰਘ, ਜ਼ਿਲਾ ਪੁਲੀਸ ਮੁਖੀ ਬਠਿੰਡਾ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਰਾਜੀਵ ਪ੍ਰਾਸ਼ਰ, ਐਸ.ਪੀ.ਮਲੋਟ ਬਲਰਾਜ ਸਿੰਘ ਸਿੱਧੂ, ਡੀ.ਐਸ.ਪੀ ਡੱਬਵਾਲੀ ਸੱਤਿਆ ਪਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਹੀ 28 ਅਪ੍ਰੈਲ ਤੋਂ ਲੋਕ ਸਭਾ ਹਲਕਾ ਬਠਿੰਡਾ ਨਾਲ ਲਗਦੇ ਹਰਿਆਣਾ ਅਤੇ ਰਾਜਸਥਾਨ ਦੀਆਂ ਸਰਹੱਦਾਂ ਉੱਪਰ 24 ਘੰਟੇ ਚੌਕਸੀ ਲਈ ਸਾਂਝੇ ਨਾਕੇ ਲਾਕੇ ਮੁਕੰਮਲ ਸੀਲਿੰਗ ਕੀਤੀ ਜਾਵੇ ਤਾਂ ਜੋ ਨਸ਼ਿਆਂ ਦੇ ਇੱਧਰ ਪੁੱਜਣ ਦੀ ਸੰਭਾਵਨਾਂ ਨੂੰ ਪੂਰੀ ਤਰਾਂ ਖਤਮ ਕੀਤਾ ਜਾ ਸਕੇ। ਇਸੇ ਤਰਾਂ ਹੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ•ਨ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਬਾਹਰਲਾ ਕੋਈ ਵੀ ਵਿਅਕਤੀ ਇਥੇ ਪਹੁੰਚ ਕੇ ਚੋਣਾਂ ਦੀ ਪ੍ਰਕ੍ਰਿਆ ਵਿੱਚ ਕਿਸੇ ਤਰਾਂ ਦਾ ਕੋਈ ਵੀ ਵਿੱਘਨ ਨਾ ਪਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਅਧਿਕਾਰੀਆਂ ਨੇ ਅੰਤਰ ਰਾਜੀ ਇਨਾਂ ਨਾਕਿਆਂ ਉੱਪਰ ਵੀਡੀਓਗ੍ਰਾਫੀ ਕਰਵਾਏ ਜਾਣ ਦਾ ਸਾਂਝੀ ਫੈਸਲਾ ਵੀ ਕੀਤਾ।
ਡਿਪਟੀ ਕਮਿਸ਼ਨਰ ਸਿਰਸਾ ਨੇ ਕਿਹਾ ਕਿ ਲੰਘੀ 10 ਅਪ੍ਰੈਲ  ਨੂੰ ਹਰਿਆਣਾ ਵਿੱਚ ਹੋਈਆਂ ਚੋਣਾਂ ਦੌਰਾਨ ਜਿਸ ਤਰਾਂ ਦਾ ਉਸਾਰੂ ਸਹਿਯੋਗ ਪੰਜਾਬ ਦੇ ਅਧਿਕਾਰੀਆਂ ਵੱਲੋਂ ਦਿੱਤਾ ਗਿਆ ਉਸੇ ਤਰਾਂ ਦਾ ਸਹਿਯੋਗ ਉਨਾਂ ਵੱਲੋਂ ਵੀ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਚੋਣਾਂ ਦੌਰਾਨ 30੦ ਅਪ੍ਰੈਲ ਨੂੰ ਸਿਰਸਾ ਜ਼ਿਲੇ ਅੰਦਰ ਡਰਾਈ-ਡੇ ਐਲਾਨ ਦਿੱਤਾ ਗਿਆ ਹੈ। ਡੀ.ਐਸ.ਪੀ.ਡੱਬਵਾਲੀ ਨੇ ਦੱਸਿਆ ਕਿ ਬਠਿੰਡਾ, ਮਾਨਸਾ ਅਤੇ ਸ੍ਰੀ ਮੁਕਤਸਾਰ ਸਾਹਿਬ ਨਾਲ ਹਰਿਆਣਾ ਦੇ 28 ਨਾਕਾ ਪੁਆਇੰਟ ਬਣਦੇ ਹਨ ਜਿਨਾਂ ਉੱਪਰ ਪੂਰੀ ਚੌਕਸੀ ਰੱਖੀ ਜਾਵੇਗੀ। ਇਸ ਮੌਕੇ ਤਿੰਨੋਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਚੋਣਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਸ੍ਰੀ ਵੀ.ਕੇ.ਸ਼ਰਮਾਂ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਯਾਦਵ ਨੇ ਦੱਸਿਆ ਕਿ ਬਠਿੰਡਾ ਵਿਖੇ ਤਾਇਨਾਤ ਵੱਖ-ਵੱਖ ਟੀਮਾਂ ਪੂਰੀ ਮੁਸ਼ਤੈਦੀ ਨਾਲ ਆਪਣੀ ਡਿਊਟੀ ਨਿਭਾ ਰਹੀਆਂ ਹਨ। ਜ਼ਿਲਾ ਪੁਲੀਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੰਜਾਬ, ਰਾਜਸਥਾਨ ਅਤੇ ਹਰਿਆਣਾ ਦੇ ਪੁਲੀਸ ਅਧਿਕਾਰੀਆਂ ਦੀ ਬਠਿੰਡਾ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਪੁਲੀਸ ਵੱਲੋਂ ਆਪਸੀ ਤਾਲਮੇਲ ਸੰਬਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਜਾ ਚੁੱਕਿਆ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply