Friday, September 18, 2026

ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

PPN1011201502

ਸੰਦੌੜ, 10 ਨਵੰਬਰ (ਹਰਮਿੰਦਰ ਸਿੰਘ ਭੱਟ)- ਅਯਾਨ ਇੰਸਟੀਚਿਊਟ ਆਫ਼ ਨਰਸਿੰਗ ਭੋਗੀਵਾਲ ਵਿਖੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਵਿਦਿਆਰਥਣਾਂ ਦੁਆਰਾ ਕਾਲਜ ਦੀ ਸਫ਼ਾਈ ਸਜਾਵਟ ਅਤੇ ਰੰਗੋਲੀ ਕੀਤੀ ਗਈ। ਇਸ ਮੌਕੇ ਕਾਲਜ ਦੇ ਚੇਅਰਮੈਨ ਗ਼ਾਜ਼ੀ ਸ਼ੇਖ਼ ਦੁਆਰਾ ਦੀਵਾਲੀ ਦੀ ਮੁਬਾਰਕਬਾਦ ਦਿੰਦੇ ਹੋਏ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਸਹੁੰ ਚੁਕਾਈ ਅਤੇ ਮਿਲਜੁਲ ਕੇ ਮਨਾਉਣ ਲਈ ਕਿਹਾ। ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਹਰਮੀਤ ਕੌਰ ਨੂੰ ਸਜਾਵਟ ਵਿਚ ਪਹਿਲੀਆਂ ਪੁਜ਼ੀਸ਼ਨਾਂ ‘ਤੇ ਆਉਣ ਵਾਲੇ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਅਤੇ ਮਿਠਾਈਆਂ ਵੀ ਵੰਡੀਆਂ ਗਈਆਂ। ਇਸ ਸਮੇਂ ਵਾਇਸ ਪ੍ਰਿੰਸੀਪਲ ਸ਼੍ਰੀਮਤੀ ਗੁਰਪ੍ਰੀਤ ਕੌਰ, ਐਡਮਨੀਸਟਰੇਟਰ ਮਿਸ ਪ੍ਰਵੀਨ, ਅਧਿਆਪਕਾ ਮਿਸ ਲਵਲੀਨ ਕੋਰ, ਮਿਸ ਗਗਨਦੀਪ ਕੌਰ, ਮਿਸ ਸਿਕੰਦਰ ਕੌਰ, ਸ਼੍ਰੀਮਤੀ ਸੰਦੀਪ ਕੌਰ ਅਤੇ ਉਮਰਦੀਨ ਵੀ ਹਾਜ਼ਰ ਹੋਏ ਅਤੇ ਦੀਵਾਲੀ ਦੀ ਮੁਬਾਰਕਬਾਦ ਦਿੱਤੀ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …

Leave a Reply