Monday, April 13, 2026

ਸਿੱਖ ਸੰਗਤਾਂ ਪੰਥਕ ਸੰਸਥਾਵਾਂ ਤੇ ਪੰਥਕ ਸ਼ਕਤੀ ਨੂੰ ਢਾਹ ਲਾਉਣ ਵਾਲਿਆਂ ਤੋਂ ਸੁਚੇਤ ਰਹਿਣ – ਜਥੇ: ਅਵਤਾਰ ਸਿੰਘ

PPN1011201508

ਅੰਮ੍ਰਿਤਸਰ, 10 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਸੁਖਚੈਨਆਣਾ ਸਾਹਿਬ, ਫਗਵਾੜਾ ਵਿਖੇ ਮੌਜੂਦਾ ਪੰਥਕ ਹਾਲਾਤਾਂ ਨੂੰ ਮੁੱਖ ਰੱਖ ਕੇ ਸਿਰਜੋੜ ਵਿਚਾਰਾਂ ਕੀਤੀਆਂ।ਜਿਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਨਵਾਂ ਸ਼ਹਿਰ ਤੇ ਜਲੰਧਰ ਦੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ਮੌਜੂਦਾ ਪੰਥਕ ਹਾਲਾਤਾਂ ਬਾਰੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ।ਉਨ੍ਹਾਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰਬਾਣੀ ਦੇ ਗੁਟਕੇ ਤੇ ਪੋਥੀਆਂ ਦੀ ਹੋਈ ਬੇਅਦਬੀ ਸਬੰਧੀ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।ਉਨ੍ਹਾਂ ਮਹਿਸੂਸ ਕੀਤਾ ਕਿ ਕੁਝ ਲੋਕ ਆਪਣੀਆਂ ਨਿੱਜੀ ਦੁਸ਼ਮਣੀਆਂ ਅਤੇ ਮਾਨਸਿਕ ਕਮਜੋਰੀਆਂ ਕਾਰਣ ਅਜਿਹੀਆਂ ਨਿੰਦਣਯੋਗ ਕਾਰਵਾਈਆਂ ਕਰ ਰਹੇ ਹਨ।ਇਸ ਵਾਸਤੇ ਸਮੁੱਚੇ ਸਿੱਖ ਭਾਈਚਾਰੇ ਨੂੰ ਸੁਚੇਤ ਤੇ ਇਕਜੁੱਟ ਹੋ ਕੇ ਏਕਤਾ ਦੇਂਦਿਆਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕੌਮ ਅੰਦਰ ਪਾਈਆਂ ਜਾ ਰਹੀਆਂ ਦਵੰਦ ਵਰਗੀਆਂ ਅਲਾਮਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰੁਛਾਇਆਂ ਹੇਠ ਮਿਲ ਕੇ ਦੂਰ ਕੀਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਕੁਝ ਲੋਕ ਸਿਆਸੀ ਲਾਹਾ ਲੈਣ ਵਾਸਤੇ ਆਪਣੇ ਹਿਤਾਂ ਦੀ ਪੂਰਤੀ ਲਈ ਸਰਬਤ ਖਾਲਸਾ ਦੇ ਨਾਮ ਤੇ ਸਿਆਸੀ ਰੋਟੀਆਂ ਸੇਕ ਰਹੇ ਹਨ, ਜੋ ਉਚਿੱਤ ਨਹੀਂ ਹੈ।ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੀ ਬੁਲਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਆਪਸੀ ਏਕਤਾ, ਇਤਫਾਕ ਤੇ ਭਾਈਚਾਰਕ ਸਾਂਝ ਬਣਾ ਕੇ ਗੁਰੂ ਦੋਖੀਆਂ ਤੇ ਪੰਥ ਦੋਖੀਆਂ ਦੀਆਂ ਕੋਝੀਆਂ ਚਾਲਾਂ ਨੂੰ ਨਾਕਾਮਯਾਬ ਕਰਨ ਦੀ ਨਾ ਕਿ ਆਪਸ ਵਿੱਚ ਉੱਲਝਣ ਦੀ।ਉਨ੍ਹਾਂ ਕਿਹਾ ਕਿ ਆਪਸ ਵਿੱਚ ਉਲਝਣ ਦੀ ਬਜਾਏ ਸਮੂ੍ਹਹ ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਬੁੱਧੀਜੀਵੀ ਵਰਗ ਅਤੇ ਦੇਸ਼ੁਵਿਦੇਸ਼ ਦੀਆਂ ਸਮੂਹ ਸੰਗਤਾਂ ਆਪਸੀ ਤਾਲਮੇਲ ਨਾਲ ਉੱਲਝੇ ਪੰਥਕ ਹਿਤਾਂ ਨੂੰ ਸੁਲਝਾਉਣ।ਉਨ੍ਹਾਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੁੇਆਪਣੇ ਇਲਾਕਿਆਂ ਵਿੱਚ ੨੪ ਘੰਟੇ ਵਾਰੀ ਸਿਰ ਪਹਿਰਾ ਦੇਣ ਤੇ ਪਾਵਨ ਪਵਿੱਤਰ ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਅਸਲੀ ਚਿਹਰਿਆਂ ਨੂੰ ਪਹਿਚਾਣ ਕੇ ਉਨ੍ਹਾਂ ਨੂੰ ਕਾਨੂੰਨ ਦੇ ਹਵਾਲੇ ਕਰਨ।ਉਨ੍ਹਾਂ ਸੰਗਤਾਂ ਨੂੰ ਕਿਹਾ ਕਿ ਉਹ ਪੰਥਕ ਸੰਸਥਾਵਾਂ ਤੇ ਪੰਥਕ ਸ਼ਕਤੀ ਨੂੰ ਢਾਹ ਲਾਉਣ ਵਾਲਿਆਂ ਤੋਂ ਸੁਚੇਤ ਰਹਿਣ। ਇਸ ਮੌਕੇ ਜਥੇਦਾਰ ਸੁਰਿੰਦਰ ਸਿੰਘ ਭੁਲੇ ਰਾਠਾਂ, ਸ. ਸਰਵਣ ਸਿੰਘ ਕੁਲਾਰ, ਸ. ਰਣਜੀਤ ਸਿੰਘ ਕਾਹਲੋਂ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਬਲਦੇਵ ਸਿੰਘ ਕਲਿਆਣ, ਸ. ਪਰਮਜੀਤ ਸਿੰਘ ਰਾਏਪੁਰ, ਸ. ਹਰਜਿੰਦਰ ਸਿੰਘ ਲ’ਲੀਆ, ਬੀਬੀ ਦਵਿੰਦਰ ਕੌਰ ਕਾਲੜਾ, ਬੀਬੀ ਰਣਜੀਤ ਕੌਰ ਮਾਹਲਪੁਰ, ਬੀਬੀ ਜਗੀਰ ਕੌਰ ਲੋਗੋਵਾਲ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕ’ਤਰ ਸ਼ੋ੍ਰਮਣੀ ਕਮੇਟੀ ਹਾਜ਼ਰ ਸਨ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …

Leave a Reply