Sunday, September 20, 2026

 ਦੀਵਾਲੀ ਮੌਕੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਦਾ ਸ਼ੁੱਭਕਾਮਨਾ ਸੰਦੇਸ਼

ਨਵੀਂ ਦਿੱਲੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀ ਪੂਰਵ-ਸੰਧਿਆ ਮੌਕੇ ਵਧਾਈਆਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਹੈ, ਦੀਵਾਲੀ ਦੇ ਇਸ ਖ਼ੁਸ਼ੀ ਦੇ ਮੌਕੇ ਉਤੇ ਮੈਂ ਦੇਸ਼ ਅਤੇ ਵਿਦੇਸ਼ ਵਿੱਚ ਰਹਿਣ ਵਾਲੇ ਸਾਰੇ ਭਾਰਤੀ ਨਾਗਰਿਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।ਦੀਵਾਲੀ ਦਾ ਤਿਉਹਾਰ ਹਨੇਰੇ ਉਤੇ ਰੌਸ਼ਨੀ ਅਤੇ ਬੁਰਾਈ ਉਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਮੈਂ ਕਾਮਨਾ ਕਰਦਾ ਹਾਂ ਕਿ ਇਹ ਤਿਉਹਾਰ ਦੇਸ਼ ਅੰਦਰ ਏਕਤਾ ਨੂੰ ਹੋਰ ਮਜ਼ਬੂਤ ਕਰੇ। ਇਸ ਮੌਕੇ ਅਸੀਂ ਖ਼ੁਸ਼ੀਆਂ ਵੰਡੀਏ, ਲੋੜਵੰਦਾਂ ਦੀ ਮਦਦ ਕਰੀਏ ਅਤੇ ਆਪਣੇ ਦੇਸ਼ ਦੇ ਮਾਣ ਨੂੰ ਹੋਰ ਵਧਾਉਣ ਲਈ ਸਮੂਹਕ ਜਤਨਾਂ ਵਿੱਚ ਸ਼ਾਮਲ ਹੋਈਏ। ਇਹ ਤਿਉਹਾਰ ਸਮੁੱਚੇ ਦੇਸ਼ ਦੇ ਹਰ ਵਰਗ ਦੇ ਲੋਕਾਂ ਲਈ ਖ਼ੁਸ਼ੀਆਂ ਅਤੇ ਖ਼ੁਸ਼ਹਾਲੀ ਲਿਆਵੇ। ਮੈਂ ਦੇਸ਼ ਵਾਸੀਆਂ ਨੂੰ ਇਸ ਤਿਉਹਾਰ ਨੂੰ ਪ੍ਰਦੂਸ਼ਣ-ਮੁਕਤ ਤਰੀਕੇ ਨਾਲ ਮਨਾਉਣ ਦੀ ਅਪੀਲ ਕਰਦਾ ਹਾਂ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply