Friday, March 6, 2026

ਉਪ-ਰਾਸ਼ਟਰਪਤੀ ਐਮ. ਹਾਮਿਦ ਅਨਸਾਰੀ ਵੱਲੋਂ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ

Hamid Ansari

ਨਵੀਂ ਦਿੱਲੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਉਪ-ਰਾਸ਼ਟਰਪਤੀ ਸ੍ਰੀ ਐਮ. ਹਾਮਿਦ ਅਨਸਾਰੀ ਨੇ ਦੀਵਾਲੀ ਦੇ ਪਵਿੱਤਰ ਮੌਕੇ ਉਤੇ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾ ਦਿੱਤੀਆਂ ਹਨ।ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਹੈ ਕਿ ਦੀਵਾਲੀ ਦੀ ਰੌਸ਼ਨੀ ਬੁਰਾਈ ਉਤੇ ਚੰਗਿਆਈ ਦੀ ਜਿੱਤ ਅਤੇ ਭਗਵਾਨ ਰਾਮ ਦੇ ਜੀਵਨ ਵਿੱਚ ਮੌਜੂਦ ਮਹਾਨ ਆਦਰਸ਼ਾਂ ਅਤੇ ਨੈਤਿਕਤਾ ਵਿੱਚ ਸਾਡੇ ਵਿਸ਼ਵਾਸ ਦਾ ਪ੍ਰਤੀਕ ਹੈ।
ਉਪ-ਰਾਸ਼ਟਰਪਤੀ ਦੇ ਸੰਦੇਸ਼ ਦਾ ਮੂਲ-ਪਾਠ – ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੇ ਸ਼ੁਭ ਮੌਕੇ ਉਤੇ ਮੇਂ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਪ੍ਰਤੀ ਸ਼ੁਭਕਾਮਨਾਵਾਂ ਪ੍ਰਗਟਾਉਂਦਾ ਹਾਂ।ਰਵਾਇਤੀ ਤਰੀਕਿਆਂ ਅਤੇ ਬੇਹੱਦ ਉਤਸ਼ਾਹ ਨਾਲ ਮਨਾਇਆ ਜਾਣ ਵਾਲਾ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੁਰਾਈ ਉਤੇ ਚੰਗਿਆਈ ਦੀ ਜਿੱਤ ਅਤੇ ਭਗਵਾਨ ਰਾਮ ਦੇ ਜੀਵਨ ਦੇ ਉਚ ਆਦਰਸ਼ਾਂ ਅਤੇ ਨੈਤਿਕਤਾ ਵਿੱਚ ਸਾਡੇ ਵਿਸ਼ਵਾਸ ਦਾ ਪ੍ਰਤੀਕ ਹੈ।ਦੀਵਾਲੀ ਦਾ ਤਿਉਹਾਰ ਦੇਸ਼ ਵਿੱਚ ਸ਼ਾਂਤੀ, ਸੁਹਿਰਦਤਾ, ਏਕਤਾ ਕਾਇਮ ਕਰੇ ਅਤੇ ਸਾਡੇ ਜੀਵਨ ਵਿੱਚ ਖ਼ੁਸ਼ਹਾਲੀ ਅਤੇ ਖ਼ੁਸ਼ੀਆਂ ਲਿਆਵੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply