Tuesday, August 11, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ ਰੋਡ ਦੇ ਵਿਦਿਆਰਥੀਆਂ ਜਿੱਤੇ ਤਗਮੇ

PPN1011201515

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੀ ਵਿਦਿਆਰਥਣ ਅਰਪਨਦੀਪ ਕੌਰ ਬਾਜਵਾ ਨੇ ਪਿਛਲੇ ਦਿਨੀ ਹਮੀਰਪੁਰ ਹਿਮਾਚਲ ਪ੍ਰਦੇਸ਼ ਵਿਖੇ ਹੋਈ ਨੋਰਥ ਜੋਨ ਐਥਲੈਟਿਕਸ ਚੈਂਪੀਅਨਸ਼ਿਪ ਅਤੇ ਸਟੇਟ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਡਿਸਕਸ ਥਰੋ ਵਿੱਚ ਸੋਨੇ ਦੇ ਤਗਮੇ ਜਿੱਤ ਕੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਕੂਲ ਦੇ ਵਿਦਿਆਰਥੀ ਜਸਕਰਨ ਸੂਰਤ ਸਿੰਘ ਨੇ ਰੂਰਲ ਪੰਜਾਬ ਸਟੇਟ ਚੈਂਪੀਅਨਸ਼ਿਪ ਅਤੇ ਓਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਡਿਸਕਸ ਥਰੋ ਵਿੱਚ ਕਾਂਸੇ ਦੇ ਤਗਮੇ ਹਾਸਲ ਕੀਤੇ ਹਨ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਅਤੇ ਡਾਇਰੈਕਟਰ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply