Friday, August 28, 2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਦਿਵਾਲੀ ਦਾ ਤਿਉਹਾਰ ਮਨਾਇਆ

Tejinder K Spring Field

ਅੰਮ੍ਰਿਤਸਰ, 10 ਨਵੰਬਰ (ਗੁਰਚਰਨ ਸਿੰਘ)- ਸਪਰਿੰਗ ਫੀਲਡਜ਼ ਪਬਲਿਕ ਸਕੂਲ ਸੋ ਫੁੱਟੀ ਰੋਡ ਅਜ਼ਾਦ ਨਗਰ ਵਿਖੇ ਵਿਦਿਆਰਥੀਆਂ ਵੱਲੋਂ ਦਿਵਾਲੀ ਦਾ ਤਿਉਹਾਰ ਬੜੇ ਜੋਸ਼ ਖਰੋਸ਼ ਨਾਲ ਮਨਾਇਆ ਗਿਆ।ਇਸ ਸਮੇਂ ਦਸਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਆਰਟ ਟੀਚਰ ਮਿਸ ਨੀਤੂ ਮਹਾਜਨ ਦੀ ਅਗਵਾਈ ‘ਚ ਰੰਗੋਲੀ ਬਨਾਈ ਅਤੇ ਲੜਕਿਆਂ ਨੇ ਮੋਮਬੱਤੀਆਂ ਜਗਾ ਕੇ ਵਿਸ਼ਵ ਸ਼ਾਂਤੀ ਅਤੇ ਭਰਾਤਰੀ ਭਾਈਚਾਰੇ ਦਾ ਸੰਦੇਸ਼ ਦਿੱਤਾ।ਇਸ ਮੌਕੇ ਪ੍ਰਿੰ: ਸ੍ਰੀਮਤੀ ਤੇਜਿੰਦਰ ਮਲਹੋਤਰਾ ਨੇ ਬੱਚਿਆਂ ਨੂੰ ਦਿਵਾਲੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਪਟਾਖਿਆਂ ਤੋਂ ਬਿਨ੍ਹਾਂ ਪ੍ਰਦੂਸ਼ਣ ਮੁਕਤ ਗਰੀਨ ਦਿਵਾਲੀ ਮਨਾ ਕੇ ਖੁਸ਼ੀਆਂ ਸਾਂਝੀਆਂ ਕਰਨ ਦੀ ਪ੍ਰੇਰਣਾ ਕੀਤੀ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply